Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਕਿਸਾਨਾਂ ਵੱਲੋਂ CM ਭਗਵੰਤ ਮਾਨ ਦੀ ਕੋਠੀ ਦਾ ਘਿਰਾਓ

ਕਿਸਾਨਾਂ ਵੱਲੋਂ CM ਭਗਵੰਤ ਮਾਨ ਦੀ ਕੋਠੀ ਦਾ ਘਿਰਾਓ

 

 

ਸੰਗਰੂਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦਾ ਕਿਸਾਨ-ਮਜ਼ਦੂਰ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਰੋਸ-ਪ੍ਰਦਰਸ਼ਨ ਕਰਦਿਆਂ ਘਿਰਾਓ ਕੀਤਾ ਗਿਆ। ਇਸ ਮੌਕੇ ਆਗੂ ਕੁਲਵਿੰਦਰ ਸੋਨੀ ਤੇ ਜਸਵਿੰਦਰ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੀ ਸ਼ਹਿ ’ਤੇ ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਦੀ ਮੰਗ ਸਬੰਧੀ ਕਿਸਾਨਾਂ ਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ਾ ਮੁਕਤੀ ਸਬੰਧੀ ਸ਼ੰਭੂ ਤੇ ਖਨੌਰੀ ਦਾ ਮੋਰਚਾ ਕੇਂਦਰ ਸਰਕਾਰ ਦੇ ਵਿਰੁੱਧ ਲਾਇਆ ਸੀ।

 

ਕੇਂਦਰ ਸਰਕਾਰ ਵੱਲੋਂ ਮੋਰਚੇ ’ਤੇ ਤਸ਼ੱਦਦ ਕਰਨ ਸਮੇਂ ਜਿਹੜਾ ਮੁੱਖ ਮੰਤਰੀ ਕੇਂਦਰ ਸਰਕਾਰ ਨੂੰ ਕਹਿੰਦਾ ਸੀ ਕਿ ਜੇ ਪੰਜਾਬ ਦੇ ਕਿਸਾਨ ਦਿੱਲੀ ਨਾ ਜਾਣ ਹੋਰ ਕੀ ਪਾਕਿਸਤਾਨ ਜਾਣ, ਉਹੀ ਮੁੱਖ ਮੰਤਰੀ ਨੇ ਸਵਾ ਸਾਲ ਬਾਅਦ ਕੇਂਦਰ ਸਰਕਾਰ ਦੀ ਝੋਲੀ ’ਚ ਪੈ ਕੇ ਸ਼ੰਭੂ ਤੇ ਖਨੌਰੀ ਮੋਰਚੇ ਨੂੰ ਉਜਾੜਿਆ ਅਤੇ ਕਿਸਾਨਾਂ ਦੀ ਪਿੱਠ ’ਚ ਛੁਰਾ ਮਾਰ ਕੇ ਉਨ੍ਹਾਂ ਦਾ ਭਾਰੀ ਨੁਕਸਾਨ ਕੀਤਾ। ਕਿਸਾਨਾਂ ਦੀਆਂ ਟਰਾਲੀਆਂ ਚੋਰੀ ਕਰ ਕੇ ਖੁਰਦ-ਬੁਰਦ ਕੀਤੀਆਂ। ਇਸ ਸਾਰੇ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਤੋਂ ਕੀਤੀ ਜਾਵੇਗੀ। ਇਸੇ ਤਰ੍ਹਾਂ ਕੇਂਦਰ ਵੱਲੋਂ ਲਿਆਂਦੇ ਬੀਜ ਬਿੱਲ ’ਤੇ ਵੀ ਪੰਜਾਬ ਸਰਕਾਰ ਚੁੱਪ ਹੈ।

 

ਇਸ ਮੌਕੇ ਸੂਬਾ ਆਗੂ ਬਲਜੀਤ ਕੌਰ ਕਿਲਾ ਭਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਮਰੀਕਾ ਨਾਲ ਫ੍ਰੀ ਟਰੇਡ ਸਮਝੌਤਾ ਕਰ ਕੇ ਭਾਰਤ ਤੇ ਪੰਜਾਬ ਦੀ ਕਿਸਾਨੀ ਨੂੰ ਤਬਾਹੀ ਦੇ ਕੰਢੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਖਾਸ ਕਰ ਕੇ ਪੰਜਾਬ ’ਚ ਲੋਕਾਂ ਦਾ ਇਕੋ -ਇਕ ਰੋਜ਼ਗਾਰ ਡੇਅਰੀ ਤੇ ਦੁੱਧ ਦਾ ਕਾਰੋਬਾਰ ਬਿਲਕੁੱਲ ਖਤਮ ਹੋ ਜਾਵੇਗਾ। ਇਸ ਪ੍ਰੋਗਰਾਮ ਨੂੰ ਜ਼ਿਲ੍ਹਾ ਆਗੂ ਜਸਵੀਰ ਮੈਦੇਵਾਸ, ਹੈਪੀ ਨਮੋਲ, ਸੰਤ ਰਾਮ ਛਾਜਲੀ, ਰਾਜਪਾਲ ਮੰਗਵਾਲ, ਹਰਦੇਵ ਕੁਲਾਰ, ਸੁਖਵਿੰਦਰ ਪੇਧਨੀ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।