Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਭਾਬੀ ਕਮਲ ਕੌਰ ਕਤਲਕਾਂਡ: ਅੰਮ੍ਰਿਤਪਾਲ ਮਹਿਰੋਂ ਦੇ ਸਾਥੀ ਦੀ ਹੋਈ ਪੇਸ਼ੀ

ਭਾਬੀ ਕਮਲ ਕੌਰ ਕਤਲਕਾਂਡ: ਅੰਮ੍ਰਿਤਪਾਲ ਮਹਿਰੋਂ ਦੇ ਸਾਥੀ ਦੀ ਹੋਈ ਪੇਸ਼ੀ

 

 

ਬਠਿੰਡਾ: ਕੈਂਟ ਥਾਣਾ ਪੁਲਸ ਨੇ ਕੱਲ੍ਹ ਅੰਮ੍ਰਿਤਪਾਲ ਮਹਿਰੋਂ ਦੇ ਸਾਥੀ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਅੱਜ ਉਸ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਲਿਆ ਗਿਆ ਹੈ। ਥਾਣਾ ਮੁਖੀ ਦਲਜੀਤ ਸਿੰਘ ਧਾਲੀਵਾਲ ਨੇ ਜਾਣਾਕਰੀ ਦਿੰਦਿਆਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਅੰਮ੍ਰਿਤਪਾਲ ਮਹਿਰੋਂ ਨੇ ਆਪਣੇ ਸਾਥੀਆਂ ਦੇ ਨਾਲ ਰਲ਼ ਕੇ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਭੀ ਦਾ ਕਤਲ ਕਰ ਦਿੱਤਾ ਸੀ।

ਇਸ ਮਗਰੋਂ ਪੁਲਸ ਨੇ ਚਾਰ ਅਣਪਛਾਤੇ ਲੋਕਾਂ ਦੇ ਖ਼ਿਲਾਾਫ਼ ਮਾਮਲਾ ਦਰਜ ਕੀਤਾ, ਜਿਨ੍ਹਾਂ ਵਿਚ ਪੁਲਸ ਨੇ ਉਨ੍ਹਾਂ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਅੰਮ੍ਰਿਤਪਾਲ ਮਹਿਰੋਂ ਵਿਦੇਸ਼ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਸ ਨੇ ਹੁਣ ਮੁਲਜ਼ਮ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੇ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਨੂੰ ਅੰਮ੍ਰਿਤਸਰ ਸਾਹਿਬ ਏਅਰਪੋਰਟ ‘ਤੇ ਸੁਰੱਖਿਅਤ ਛੱਡਿਆ ਸੀ। ਸ਼ਨੀਵਾਰ ਨੂੰ ਪੁਲਸ ਨੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ‘ਤੇ ਲਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।