Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਦੇ ਅਸਲਾ ਧਾਰਕਾਂ ਲਈ ਵੱਡੀ ਖ਼ਬਰ! ਰੱਦ ਕੀਤੇ ਜਾਣਗੇ 7 ਹਜ਼ਾਰ...

ਪੰਜਾਬ ਦੇ ਅਸਲਾ ਧਾਰਕਾਂ ਲਈ ਵੱਡੀ ਖ਼ਬਰ! ਰੱਦ ਕੀਤੇ ਜਾਣਗੇ 7 ਹਜ਼ਾਰ ਲਾਇਸੈਂਸ

 

ਚੰਡੀਗੜ੍ਹ: ਪੰਜਾਬ ਦੇ ਅਸਲਾ ਧਾਰਕਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਸ ਵੱਲੋਂ 7 ਹਜ਼ਾਰ ਅਸਲਾ ਲਾਇਸੈਂਸ ਰੱਦ ਕਰਨ ਦੀ ਤਿਆਰੀ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸੂਬੇ ਵਿਚ ਅਸਲਾ ਲਾਇਸੈਂਸਾਂ ਨੂੰ ਰਿਵਿਊ ਕਰਨ ਮਗਰੋਂ 7 ਹਜ਼ਾਰ ਦੇ ਕਰੀਬ ਲਾਇਸੈਂਸ ਰੱਦ ਕਰਨ ਦੀ ਗੱਲ ਆਖ਼ੀ ਹੈ।

ਸੂਬੇ ਵਿਚ ਲਗਾਤਾਰ ਵੱਧ ਰਹੇ ਕ੍ਰਾਈਮ ਅਤੇ ਗੋਲ਼ੀਆਂ ਚੱਲਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਹੁਣ ਪੁਲਸ ਵੱਲੋਂ ਅਸਲਾ ਲਾਇਸੈਂਸਾਂ ਦਾ ਮੁੜ ਪੜਤਾਲ ਕੀਤੀ ਜਾਵੇਗੀ ਤੇ ਇਸ ਮਗਰੋਂ 7 ਹਜ਼ਾਰ ਦੇ ਕਰੀਬ ਅਸਲਾ ਲਾਇਸੈਂਸ ਰੱਦ ਕੀਤੇ ਜਾਣਗੇ। ਇਸ ਦੇ ਨਾਲ ਹੀ ਸੀਨੀਅਰ ਅਫ਼ਸਰਾਂ ਤੇ ਇੰਚਾਰਜਾਂ  ਦੀ ਜਵਾਬਦੇਹੀ ਨਿਰਧਾਰਤ ਕੀਤੀ ਜਾਵੇਗੀ ਤੇ ਉਨ੍ਹਾਂ ਦੇ ਕੰਮ ਦਾ ਮੁਲਾਂਕਣ ਵੀ ਕੀਤਾ ਜਾਵੇਗਾ।