Become a member

Get the best offers and updates relating to Liberty Case News.

― Advertisement ―

spot_img
spot_img
HomeBig Newsਇਕ ਵਾਰ ਫ਼ਿਰ ਕੰਬ ਗਿਆ ਪੰਜਾਬ ; ਗੁਆਂਢੀ ਹੀ ਬਣ ਗਿਆ ਜਾਨ...

ਇਕ ਵਾਰ ਫ਼ਿਰ ਕੰਬ ਗਿਆ ਪੰਜਾਬ ; ਗੁਆਂਢੀ ਹੀ ਬਣ ਗਿਆ ਜਾਨ ਦਾ ਦੁਸ਼ਮਣ ! ਸਿਰ ‘ਚ ਗੋਲ਼ੀ ਮਾਰ ਕਰ’ਤਾ ਕਤਲ

ਮੋਗਾ – ਪੰਜਾਬ ‘ਚ ਲਗਾਤਾਰ ਹੋ ਰਹੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸੇ ਦੌਰਾਨ ਮੋਗਾ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਕਸਬਾ ਧਰਮਕੋਟ ਦੇ ਅਧੀਨ ਪੈਂਦੇ ਪਿੰਡ ਕੇਲਾ ਵਿੱਚ ਬੀਤੀ ਸ਼ਾਮ ਇਕ ਵਿਅਕਤੀ ਨੇ ਆਪਣੇ ਗੁਆਂਢੀ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਕਤ ਵਾਰਦਾਤ ਨੂੰ ਅੰਜਾਮ ਨਜਾਇਜ਼ ਸਬੰਧਾਂ ਦੀ ਰੰਜਿਸ਼ ਕਾਰਨ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਮੁਲਜ਼ਮ ਨੇ ਆਪਣੀ 32 ਬੋਰ ਦੀ ਲਾਇਸੰਸੀ ਰਿਵਾਲਵਰ ਨਾਲ ਮ੍ਰਿਤਕ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਭਰਪੂਰ ਸਿੰਘ ਅਤੇ ਮੁਲਜ਼ਮ ਇੰਦਰਜੀਤ ਸਿੰਘ ਗੁਆਂਢ ਵਿੱਚ ਹੀ ਰਹਿੰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਤਨੀ ਨਾਲ ਮੁਲਜ਼ਮ ਦੇ ਨਜਾਇਜ਼ ਸਬੰਧਾਂ ਨੂੰ ਲੈ ਕੇ ਦੋਵਾਂ ਵਿਚਾਲੇ ਲੰਬੇ ਸਮੇਂ ਤੋਂ ਰੰਜਿਸ਼ ਚੱਲ ਰਹੀ ਸੀ। ਭਰਪੂਰ ਸਿੰਘ ਅਕਸਰ ਇੰਦਰਜੀਤ ਨੂੰ ਆਪਣੇ ਘਰ ਆਉਣ ਤੋਂ ਮਨ੍ਹਾ ਕਰਦਾ ਸੀ, ਜੋ ਕਿ ਇੰਦਰਜੀਤ ਨੂੰ ਮਨਜ਼ੂਰ ਨਹੀਂ ਸੀ।ਡੀ.ਐੱਸ.ਪੀ. ਧਰਮਕੋਟ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਕਰੀਬ 7 ਵਜੇ ਮੁਲਜ਼ਮ ਇੰਦਰਜੀਤ ਸਿੰਘ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਹੋ ਕੇ ਆਇਆ ਅਤੇ ਉਸ ਨੇ ਭਰਪੂਰ ਸਿੰਘ ‘ਤੇ ਹਮਲਾ ਕਰ ਦਿੱਤਾ। ਮੁਲਜ਼ਮ ਨੇ ਆਪਣੀ ਲਾਇਸੰਸੀ ਰਿਵਾਲਵਰ ਕੱਢੀ ਅਤੇ ਭਰਪੂਰ ਸਿੰਘ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਗੋਲੀ ਲੱਗਣ ਕਾਰਨ ਭਰਪੂਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।