Become a member

Get the best offers and updates relating to Liberty Case News.

― Advertisement ―

spot_img
spot_img
HomeBig Newsਵੱਡੀ ਖ਼ਬਰ: MLA ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਪੁਲਸ ਨੇ ਕੀਤਾ ਡਿਟੇਨ

ਵੱਡੀ ਖ਼ਬਰ: MLA ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਪੁਲਸ ਨੇ ਕੀਤਾ ਡਿਟੇਨ

 

 

ਜਲੰਧਰ : ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਪੁਲਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਉਹ ਕਾਂਗਰਸੀ ਲੀਡਰਾਂ ਤੇ ਵਰਕਰਾਂ ਦੇ ਨਾਲ ਮਗਨਰੇਗਾ ਬਚਾਓ ਸੰਗਰਾਮ ਤਹਿਤ ਪੁਲਸ ਲਾਈਨ ਜੰਮੂ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਸਨ, ਜਿਸ ਦੌਰਾਨ ਜੰਮੂ ਕਸ਼ਮੀਰ ਪੁਲਸ ਵੱਲੋਂ ਉਨ੍ਹਾਂ ਸਮੇਤ ਹੋਰ ਕਾਂਗਰਸੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।

 

ਸੋਸ਼ਲ ਮੀਡੀਆ ‘ਤੇ ਪਰਗਟ ਸਿੰਘ ਨੇ ਖ਼ੁਦ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜੰਮੂ ਵਿਖੇ ‘ਮਨਰੇਗਾ ਬਚਾਓ ਸੰਗਰਾਮ’ ਅਤੇ ‘ਹਮਾਰੀ ਰਿਆਸਤ, ਹਮਾਰਾ ਹੱਕ’ ਦੇ ਤਹਿਤ ਜਮਹੂਰੀ ਮੰਗਾਂ ਉਠਾ ਰਹੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਪਰਗਟ ਸਿੰਘ ਨੇ ਦੱਸਿਆ ਕਿ ਪ੍ਰਦਰਸ਼ਨ ਦੇ ਗੈਰ-ਹਿੰਸਕ ਹੋਣ ਦੇ ਬਾਵਜੂਦ, ਉਨ੍ਹਾਂ ਸਮੇਤ ਕਈ ਸਾਥੀਆਂ ਨੂੰ ਜਿਊਲ ਚੌਕ ਤੋਂ ਹਿਰਾਸਤ ਵਿਚ ਲੈ ਲਿਆ ਗਿਆ।yu

 

ਪਰਗਟ ਸਿੰਘ ਨੇ ਕਿਹਾ ਕਿ ਹਿਰਾਸਤਾਂ ਜਮਹੂਰੀ ਆਵਾਜ਼ਾਂ ਨੂੰ ਚੁੱਪ ਨਹੀਂ ਕਰਵਾ ਸਕਦੀਆਂ। ਉਨ੍ਹਾਂ ਕਿਹਾ ਕਿ ਅਸੀਂ ਰਾਜ ਦੇ ਦਰਜੇ, ਮਨਰੇਗਾ ਦੀ ਸੁਰੱਖਿਆ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਦੇ ਅਧਿਕਾਰਾਂ ਅਤੇ ਸਨਮਾਨ ਲਈ ਦ੍ਰਿੜਤਾ ਨਾਲ ਖੜ੍ਹੇ ਰਹਾਂਗੇ।