ਮੋਗਾ – ਮੋਗਾ ਜ਼ਿਲ੍ਹੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 10 ਫਰਵਰੀ ਨੂੰ 2 ਪ੍ਰਵਾਸੀਆਂ ਨੂੰ ਗੋਲ਼ੀਆਂ ਮਾਰਨ ਵਾਲੇ ਮੁਲਜ਼ਮਾਂ ਦਾ ਐਨਕਾਊਂਟਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨਾਲ ਹੋਏ ਇਸ ਮੁਕਾਬਲੇ ‘ਚ ਦੋਵੇਂ ਮੁਲਜ਼ਮ ਗੋਲ਼ੀ ਲੱਗਣ ਕਾਰਨ ਜ਼ਖਮੀ ਹੋਏ ਸਨ ਤੇ ਦੋਵਾਂ ਨੂੰ ਜਖ਼ਮੀ ਹਾਲਤ ‘ਚ ਕਾਬੂ ਕਰ ਲਿਆ ਗਿਆ ਹੈ ਤੇ ਉਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਕਰ ਲਏ ਗਏ ਹਨ।
ਜ਼ਿਕਰਯੋਗ ਹੈ ਕਿ 10 ਫਰਵਰੀ ਨੂੰ ਹੋਈ ਇਸ ਫਾਇਰਿੰਗ ‘ਚ 2 ਮੁਲਜ਼ਮਾਂ ਨੇ ਪ੍ਰਵਾਸੀ ਮਜ਼ਦੂਰਾਂ ‘ਤੇ ਗੋਲ਼ੀਆਂ ਚਲਾ ਦਿੱਤੀਆਂ ਸਨ, ਜਿਸ ਕਾਰਨ 2 ਮਜ਼ਦੂਰ ਜ਼ਖ਼ਮੀ ਹੋ ਗਏ ਸਨ। ਇਸ ਮਗਰੋਂ ਮੁਲਜ਼ਮਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਹਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਸੀ ਕਿ ਉਹ ਚਾਹੁੰਦੇ ਹਨ ਕਿ ਪ੍ਰਵਾਸੀ ਪੰਜਾਬ ਛੱਡ ਕੇ ਚਲੇ ਜਾਣ, ਨਹੀਂ ਤਾਂ ਉਹ ਆਪਣੀ ਕਾਰਵਾਈ ਜਾਰੀ ਰੱਖਣਗੇ।

