Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਵੱਡਾ ਫ਼ੈਸਲਾ, ਸੰਗਤਾਂ ਨੂੰ ਕੀਤੀ ਗਈ...

ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਵੱਡਾ ਫ਼ੈਸਲਾ, ਸੰਗਤਾਂ ਨੂੰ ਕੀਤੀ ਗਈ ਖ਼ਾਸ ਅਪੀਲ

 

 

ਅੰਮ੍ਰਿਤਸਰ : ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਦੇ ਮੁਤਾਬਕ ਹੁਣ ਭਵਿੱਖ ‘ਚ ਕਿਸੇ ਵੀ. ਵੀ. ਆਈ. ਪੀ. ਜਾਂ ਸਿਆਸੀ ਸ਼ਖ਼ਸੀਅਤ ਨਾਲ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੀਆਂ ਤਸਵੀਰਾਂ ਜਨਤਕ ਤੌਰ ‘ਤੇ ਨਹੀਂ ਖਿਚਵਾਈਆਂ ਜਾਣਗੀਆਂ। ਸੰਸਥਾ ਨਾਲ ਜੁੜੇ ਸਰੋਤਾਂ ਮੁਤਾਬਕ ਇਹ ਕਦਮ ਡੇਰੇ ਦੀ ਅਧਿਆਤਮਿਕ ਪਰੰਪਰਾ ਅਤੇ ਸਾਦਗੀ ਨੂੰ ਬਣਾਈ ਰੱਖਣ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਪ੍ਰਬੰਧਕਾਂ ਦਾ ਮੰਨਣਾ ਹੈ ਕਿ ਸਤਿਸੰਗ ਦਾ ਕੇਂਦਰ ਸਿਰਫ ਆਤਮਿਕ ਉੱਨਤੀ ਅਤੇ ਸਿਮਰਨ ਹੋਣਾ ਚਾਹੀਦਾ ਹੈ, ਨਾ ਕਿ ਪ੍ਰਸਿੱਧ ਹਸਤੀਆਂ ਨਾਲ ਫੋਟੋਆਂ ਦਾ ਪ੍ਰਚਾਰ।

ਦੱਸਣਯੋਗ ਹੈ ਕਿ ਹਾਲ ਹੀ ‘ਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੀਆਂ ਕੁੱਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ। ਇਨ੍ਹਾਂ ‘ਚ ਉਹ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਲ ਨਜ਼ਰ ਆਏ। ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲੀਆਂ, ਜਿਸ ਤੋਂ ਬਾਅਦ ਡੇਰੇ ਵਲੋਂ ਉਕਤ ਫ਼ੈਸਲਾ ਲਿਆ ਗਿਆ।

 

ਇਨ੍ਹਾਂ ਤਸਵੀਰਾਂ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਨੂੰ ਲੈ ਕੇ ਵੀ ਚਰਚਾਵਾਂ ਤੇਜ਼ ਹੋ ਗਈਆਂ ਅਤੇ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਲਾਈਆਂ ਜਾਣ ਲੱਗੀਆਂ। ਡੇਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਡੇਰੇ ਦਾ ਮਰਿਆਦਾ ਅਤੇ ਨਿਯਮਾਂ ਦੀ ਪਾਲਣਾ ਕਰਨ ਅਤੇ ਸਤਿਸੰਗ ਦੌਰਾਨ ਫੋਟੋਗ੍ਰਾਫੀ ਤੋਂ ਪਰਹੇਜ਼ ਕਰਨ। ਡੇਰੇ ਦੇ ਇਸ ਫ਼ੈਸਲੇ ਨੂੰ ਲੈ ਕੇ ਸੰਗਤ ‘ਚ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ ਪਰ ਜ਼ਿਆਦਾਤਰ ਸੰਗਤ ਇਸ ਨੂੰ ਅਧਿਆਮਿਕ ਅਨੁਸ਼ਾਸਨ ਨੂੰ ਮਜ਼ਬੂਤ ਕਰਨ ਵਾਲਾ ਕਦਮ ਮੰਨ ਰਹੀ ਹੈ।