Become a member

Get the best offers and updates relating to Liberty Case News.

― Advertisement ―

spot_img
spot_img
HomeBig Newsਰਵਨੀਤ ਬਿੱਟੂ ਦਾ ਵੱਡਾ ਬਿਆਨ: ਪ੍ਰਿਯੰਕਾ ਗਾਂਧੀ ਖ਼ਿਲਾਫ਼ ਦਰਜ ਕਰਵਾਵਾਂਗਾ ਸ਼ਿਕਾਇਤ

ਰਵਨੀਤ ਬਿੱਟੂ ਦਾ ਵੱਡਾ ਬਿਆਨ: ਪ੍ਰਿਯੰਕਾ ਗਾਂਧੀ ਖ਼ਿਲਾਫ਼ ਦਰਜ ਕਰਵਾਵਾਂਗਾ ਸ਼ਿਕਾਇਤ

ਚੰਡੀਗੜ੍ਹ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਸਾਨ ਅੰਦੋਲਨ ਦੌਰਾਨ ਵਾਪਰੀ ਇਕ ਘਟਨਾ ਨੂੰ ਲੈ ਕੇ ਵੱਡਾ ਰਾਜਨੀਤਕ ਮਾਮਲਾ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਉਹ ਪ੍ਰਿਯੰਕਾ ਗਾਂਧੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣਗੇ ਅਤੇ ਇਸ ਗੱਲ ਦੀ ਜਾਂਚ ਦੀ ਮੰਗ ਕਰਨਗੇ ਕਿ ਉਨ੍ਹਾਂ ਨੂੰ ਉਸ ਸਮੇਂ ਅੰਦੋਲਨਕਾਰੀ ਕਿਸਾਨਾਂ ਕੋਲ ਕਿਉਂ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਉਹ ਕਾਂਗਰਸ ਨਾਲ ਜੁੜੇ ਹੋਏ ਸਨ ਤੇ ਉਨ੍ਹਾਂ ਨੂੰ ਪ੍ਰਿਯੰਕਾ ਗਾਂਧੀ ਵੱਲੋਂ ਅੰਦੋਲਨ ਸਥਾਨ ’ਤੇ ਜਾਣ ਲਈ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਸ ਸਮੇਂ ਸਥਿਤੀ ਕਾਫ਼ੀ ਤਣਾਅਪੂਰਨ ਸੀ ਅਤੇ ਉਨ੍ਹਾਂ ’ਤੇ ਹਮਲਾ ਵੀ ਹੋਇਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਉਹ ਇਸ ਗੱਲ ਦੀ ਜਾਂਚ ਚਾਹੁੰਦੇ ਹਨ ਕਿ ਕੀ ਉਨ੍ਹਾਂ ਨੂੰ ਕਿਸੇ ਸਾਜ਼ਿਸ਼ ਤਹਿਤ ਉੱਥੇ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਵੇਲੇ ਉਨ੍ਹਾਂ ਨੂੰ ਪ੍ਰਿਯੰਕਾ ਗਾਂਧੀ ਦੀ ਨੀਅਤ ’ਤੇ ਕੋਈ ਸ਼ੱਕ ਨਹੀਂ ਸੀ ਪਰ ਹੁਣ ਕੁਝ ਘਟਨਾਵਾਂ ਨੂੰ ਵੇਖਦਿਆਂ ਜਾਂਚ ਲਾਜ਼ਮੀ ਲੱਗਦੀ ਹੈ। ਉਨ੍ਹਾਂ ਯਾਦ ਕਰਵਾਇਆ ਕਿ ਉਸ ਦੌਰਾਨ ਉਹ ਤੇ ਕੁਲਬੀਰ ਸਿੰਘ ਜ਼ੀਰਾ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਦੇ ਹੋਏ ਬਚ ਕੇ ਨਿਕਲੇ ਸਨ।