Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਮੂਸੇਵਾਲਾ ਕਤਲਕਾਂਡ 'ਚ ਰੇਕੀ ਕਰਨ ਵਾਲਾ 'ਬੌਬੀ ਕਬੂਤਰ' ਗ੍ਰਿਫ਼ਤਾਰ

ਮੂਸੇਵਾਲਾ ਕਤਲਕਾਂਡ ‘ਚ ਰੇਕੀ ਕਰਨ ਵਾਲਾ ‘ਬੌਬੀ ਕਬੂਤਰ’ ਗ੍ਰਿਫ਼ਤਾਰ

 

 

ਨਵੀਂ ਦਿੱਲੀ- ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਇਕ ਵੱਡੀ ਕਾਰਵਾਈ ਕਰਦਿਆਂ ਹਾਸ਼ਿਮ ਬਾਬਾ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੋਸਟ ਵਾਂਟੇਡ ਅਪਰਾਧੀ ਬੌਬੀ ਕਬੂਤਰ ਨੂੰ ਗ੍ਰਿਫਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਸੂਤਰਾਂ ਮੁਤਾਬਕ, ਇਹ ਖਤਰਨਾਕ ਬਦਮਾਸ਼ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਦੀ ਰੇਕੀ ਕਰਨ ‘ਚ ਵੀ ਸ਼ਾਮਲ ਸੀ।

 

ਲਾਰੈਂਸ ਬਿਸ਼ਨੋਈ ਦਾ ਖਾਸ ਮੰਨਿਆ ਜਾਂਦਾ ਹੈ ਬੌਬੀ

ਪੁਲਸ ਅਨੁਸਾਰ, ਬੌਬੀ ਕਬੂਤਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਬੇਹੱਦ ਕਰੀਬੀ ਅਤੇ ਭਰੋਸੇਮੰਦ ਮੈਂਬਰ ਮੰਨਿਆ ਜਾਂਦਾ ਹੈ। ਉਹ ਪਿਛਲੇ ਕਈ ਸਾਲਾਂ ਤੋਂ ਪੁਲਸ ਦੀ ਗ੍ਰਿਫਤਾਰੀ ਤੋਂ ਬਚ ਰਿਹਾ ਸੀ ਅਤੇ ਗੈਂਗ ਦੀਆਂ ਅਪਰਾਧਿਕ ਗਤੀਵਿਧੀਆਂ ‘ਚ ਸਰਗਰਮ ਭੂਮਿਕਾ ਨਿਭਾ ਰਿਹਾ ਸੀ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਸਿੱਧੂ ਮੂਸੇਵਾਲਾ ਦੇ ਹਾਈ-ਪ੍ਰੋਫਾਈਲ ਕਤਲ ਤੋਂ ਪਹਿਲਾਂ, ਬੌਬੀ ਨੇ ਜ਼ਮੀਨੀ ਪੱਧਰ ‘ਤੇ ਜਾਣਕਾਰੀ ਇਕੱਠੀ ਕਰਨ ਅਤੇ ਰੇਕੀ ਕਰਨ ‘ਚ ਅਹਿਮ ਭੂਮਿਕਾ ਨਿਭਾਈ ਸੀ।

 

ਕਈ ਮਾਮਲਿਆਂ ‘ਚ ਸੀ ਲੋੜੀਂਦਾ

ਦਿੱਲੀ ਦੇ ਸੀਲਮਪੁਰ ਇਲਾਕੇ ਦਾ ਰਹਿਣ ਵਾਲਾ ਬੌਬੀ ਕਬੂਤਰ ਕਈ ਮਾਮਲਿਆਂ ‘ਚ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੂੰ ਲੋੜੀਂਦਾ ਸੀ। ਉਸ ਦੇ ਖਿਲਾਫ ਕਤਲ ਦੇ ਕਈ ਗੰਭੀਰ ਮਾਮਲੇ ਦਰਜ ਹਨ। ਮੂਸੇਵਾਲਾ ਕਤਲ ਕਾਂਡ ਦੇ ਕਰੀਬ ਚਾਰ ਸਾਲਾਂ ਬਾਅਦ ਪੁਲਸ ਨੇ ਉਸ ਨੂੰ ਫੜਨ ‘ਚ ਕਾਮਯਾਬੀ ਹਾਸਲ ਕੀਤੀ ਹੈ।