ਫਗਵਾੜਾ-ਫਗਵਾਰਾ ਵਿਖੇ ਪਿੰਡ ਪਾਂਸ਼ਟਾਂ ’ਚ 5 ਭੈਣਾਂ ਦੇ ਇਕਲੌਤੇ ਭਰਾ ਦੀ ਘਰ ’ਚ ਸ਼ੱਕੀ ਹਾਲਾਤ ’ਚ ਫਾਹਾ ਲੱਗੇ ਹਾਲਾਤ ’ਚ ਲਾਸ਼ ਮਿਲਣ ਦੀ ਸਨਸਨੀ ਫ਼ੈਲ ਗਈ। ਮ੍ਰਿਤਕ ਦੀ ਪਛਾਣ ਅੰਮ੍ਰਿਤ ਪਾਲ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਪਾਂਸ਼ਟਾਂ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਭੈਣ ਅਨੁਸਾਰ ਉਸ ਦੇ ਭਰਾ ਦਾ ਵਿਆਹ ਕਰੀਬ 9 ਮਹੀਨੇ ਪਹਿਲਾਂ ਹੀ ਹੋਇਆ ਹੈ।
ਉਸ ਨੇ ਦੱਸਿਆ ਕਿ ਉਸ ਦੀ ਭਾਬੀ ਬੀਤੇ ਦਿਨ ਘਰ ਆਈ ਸੀ, ਜਿੱਥੇ ਉਸ ਦਾ ਉਸ ਦੇ ਭਰਾ ਦੇ ਨਾਲ ਆਪਸੀ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਉਹ ਘਰ ਤੋਂ ਚਲੀ ਗਈ ਸੀ। ਉਸ ਨੇ ਦੋਸ਼ ਲਗਾਇਆ ਕਿ ਉਸ ਦੇ ਭਰਾ ਨੇ ਇਸ ਤੋਂ ਬਾਅਦ ਹੀ ਦੁਖ਼ੀ ਹੋ ਕੇ ਖ਼ੁਦ ਨੂੰ ਫਾਹਾ ਲਗਾ ਖ਼ੁਦਕੁਸ਼ੀ ਕੀਤੀ ਹੈ?
ਮ੍ਰਿਤਕ ਦੀ ਭੈਨ ਵੱਲੋਂ ਹੋਰ ਵੀ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲਗਾਏ ਜਾ ਰਹੇ ਹਨ। ਇਸ ਦੌਰਾਨ ਪੁਲਸ ਨੇ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ। ਪੁਲਸ ਅਧਿਕਾਰੀ ਇਹ ਤਾਂ ਮੰਨ ਰਹੇ ਹਨ ਕਿ ਇਹ ਮਾਮਲਾ ਖ਼ੁਦਕੁਸ਼ੀ ਦਾ ਹੈ ਪਰ ਨਾਲ ਹੀ ਇਹ ਗੱਲ ਆਖ ਰਹੇ ਹਨ ਕਿ ਹਾਲੇ ਪੁਲਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਨੇ ਹਾਲ ਫਿਲਹਾਲ ਕਿਸੇ ਦੇ ਖ਼ਿਲਾਫ਼ ਕੋਈ ਪੁਲਸ ਕੇਸ ਦਰਜ ਨਹੀਂ ਕੀਤਾ ਹੈ। ਪੁਲਸ ਜਾਂਚ ਦਾ ਦੌਰ ਜਾਰੀ ਹੈ।

