Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ: ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ, ਚੈਕ...

ਪੰਜਾਬ: ਡਿਊਟੀ ‘ਤੇ ਤਾਇਨਾਤ 2 ਮੁਲਾਜ਼ਮਾਂ ਦੀ ਸ਼ੱਕੀ ਹਾਲਾਤ ‘ਚ ਮੌਤ, ਚੈਕ ਪੋਸਟ ਦੇ ਅੰਦਰੋਂ ਮਿਲੀਆਂ ਲਾਸ਼ਾਂ

 

ਗੁਰਦਾਸਪੁਰ/ਦੋਰਾਂਗਲਾ – ਥਾਣਾ ਦੋਰਾਂਗਲਾ ਦੇ ਅਧੀਨ ਆਉਂਦੀ ਆਧੀਆਂ ਚੈਕ ਪੋਸਟ ‘ਤੇ ਦੋ ਪੁਲਸ ਕਰਮਚਾਰੀਆਂ ਦੀ ਮੌਤ ਹੋਣ ਦੀ ਖ਼ਬਰ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ। ਇਹ ਚੈਕ ਪੋਸਟ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਿੰਡ ਡਿਫੈਂਸ ਲਾਈਨ ਵਿੱਚ ਸਥਿਤ ਹੈ। ਜਾਣਕਾਰੀ ਮੁਤਾਬਕ ਡਿਊਟੀ ‘ਤੇ ਤਾਇਨਾਤ ਦੋਵਾਂ ਪੁਲਸ ਕਰਮਚਾਰੀਆਂ ਦੀਆਂ ਸ਼ੱਕੀ ਹਾਲਾਤ ‘ਚ ਚੈਕ ਪੋਸਟ ਦੇ ਅੰਦਰੋਂ ਲਾਸ਼ਾਂ ਮਿਲੀਆਂ ਹਨ। ਦੱਸ ਦੇਈਏ ਦੋਵਾਂ ਪੁਲਸ ਮੁਲਾਜ਼ਮਾਂ ਨੂੁੂੰ ਗੋਲੀ ਮਾਰੀ ਗਈ ਹੈ।

ਮ੍ਰਿਤਕਾਂ ਦੀ ਪਹਿਚਾਣ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਅਤੇ ਏ.ਐਸ.ਆਈ. ਗੁਰਨਾਮ ਸਿੰਘ ਵਜੋਂ ਹੋਈ ਹੈ। ਇਸ ਘਟਨਾ ਦੀ ਸੂਚਨਾ ਤੋਂ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਗੁਰਦਾਸਪੁਰ ਐਸ.ਐਸ.ਪੀ. ਅਦਿੱਤਿਆ ਮੌਕੇ ‘ਤੇ ਪਹੁੰਚ ਗਏ ਹਨ ਅਤੇ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

ਫਿਲਹਾਲ ਮੌਤ ਦੇ ਅਸਲ ਕਾਰਨਾਂ ਬਾਰੇ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਸਥਲ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਦੋਵਾਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਬਾਰੇ ਪੁਸ਼ਟੀ ਹੋ ਸਕੇਗੀ।