Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਭਾਰਤ 'ਚ ਵੀ ਬੱਚਿਆਂ ਦੇ ਸੋਸ਼ਲ ਮੀਡੀਆ ਚਲਾਉਣ 'ਤੇ ਲੱਗੇਗਾ ਬੈਨ !...

ਭਾਰਤ ‘ਚ ਵੀ ਬੱਚਿਆਂ ਦੇ ਸੋਸ਼ਲ ਮੀਡੀਆ ਚਲਾਉਣ ‘ਤੇ ਲੱਗੇਗਾ ਬੈਨ ! ਹੁਣ ਇਸ ਸੂਬੇ ਨੇ ਖਿੱਚੀ ਤਿਆਰੀ

 

ਨੈਸ਼ਨਲ – ਬੀਤੇ ਕੁਝ ਮਹੀਨਿਆਂ ‘ਚ ਆਸਟ੍ਰੇਲੀਆ ਤੇ ਫਰਾਂਸ ਵਰਗੇ ਦੇਸ਼ਾਂ ‘ਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗਾਏ ਗਏ ਬੈਨ ਦੀ ਦੁਨੀਆ ਭਰ ‘ਚ ਤਾਰੀਫ਼ ਹੋ ਰਹੀ ਹੈ। ਇਸ ਫ਼ੈਸਲੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਭਾਰਤ ‘ਚ ਵੀ ਮੰਗ ਉੱਠੀ ਸੀ, ਜਿਸ ਨੂੰ ਕਰਨਾਟਕ ਸਰਕਾਰ ਨੇ ਗੰਭੀਰਤਾ ਨਾਲ ਲਿਆ ਹੈ।

 

ਕਰਨਾਟਕ ਸਰਕਾਰ 16 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਲਈ ਮੋਬਾਈਲ ਫੋਨ ਦੀ ਵਰਤੋਂ ‘ਤੇ ਪੂਰਨ ਪਾਬੰਦੀ ਲਗਾਉਣ ਦੀ ਗੰਭੀਰਤਾ ਨਾਲ ਯੋਜਨਾ ਬਣਾ ਰਹੀ ਹੈ। ਮੁੱਖ ਮੰਤਰੀ ਸਿੱਧਾਰਮਈਆ ਨੇ ਇਸ ਸਬੰਧੀ ਸਿੱਖਿਆ ਮਾਹਿਰਾਂ, ਵਾਈਸ ਚਾਂਸਲਰਾਂ ਅਤੇ ਮਨੋਵਿਗਿਆਨੀਆਂ ਨਾਲ ਸਲਾਹ-ਮਸ਼ਵਰਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਆਂਧਰਾ ਪ੍ਰਦੇਸ਼, ਮਹਾਰਾਸ਼ਟਰ, ਗੋਆ ਤੇ ਹਿਮਾਚਲ ਪ੍ਰਦੇਸ਼ ‘ਚ ਵੀ ਅਜਿਹੀ ਕਾਰਵਾਈ ਦੀ ਤਿਆਰੀ ਚੱਲ ਰਹੀ ਹੈ।

 

ਸਰਕਾਰ ਦਾ ਮੰਨਣਾ ਹੈ ਕਿ ਸਮਾਰਟਫੋਨ ਅਤੇ ਸੋਸ਼ਲ ਮੀਡੀਆ ਦੀ ਬਹੁਤ ਜ਼ਿਆਦਾ ਵਰਤੋਂ ਬੱਚਿਆਂ ਦੇ ਦਿਮਾਗੀ ਵਿਕਾਸ ਨੂੰ ਪ੍ਰਭਾਵਿਤ ਕਰ ਰਹੀ ਹੈ ਅਤੇ ਉਨ੍ਹਾਂ ਵਿੱਚ ਮਾਨਸਿਕ ਤਣਾਅ ਤੇ ਨੀਂਦ ਦੀ ਕਮੀ ਵਰਗੀਆਂ ਸਮੱਸਿਆਵਾਂ ਵਧ ਰਹੀਆਂ ਹਨ। ਮੁੱਖ ਮੰਤਰੀ ਨੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਅਤੇ ਤਕਨੀਕੀ ਮਾਹਿਰਾਂ ਤੋਂ ਰਾਏ ਮੰਗੀ ਹੈ ਕਿ ਕੀ ਇਸ ਪਾਬੰਦੀ ਨੂੰ ਕਾਨੂੰਨੀ ਤੌਰ ‘ਤੇ ਲਾਗੂ ਕੀਤਾ ਜਾ ਸਕਦਾ ਹੈ ਅਤੇ ਇਸ ਦੇ ਵਿਦਿਅਕ ਨਤੀਜੇ ਕੀ ਹੋਣਗੇ।

ਜੇਕਰ ਇਹ ਪ੍ਰਸਤਾਵ ਪਾਸ ਹੋ ਜਾਂਦਾ ਹੈ ਤਾਂ ਸਕੂਲਾਂ ਦੇ ਅੰਦਰ ਅਤੇ ਬਾਹਰ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਕੋਲ ਮੋਬਾਈਲ ਫੋਨ ਰੱਖਣਾ ਗੈਰ-ਕਾਨੂੰਨੀ ਮੰਨਿਆ ਜਾਵੇਗਾ। ਰਿਪੋਰਟਾਂ ਅਨੁਸਾਰ, ਵੱਡੀ ਗਿਣਤੀ ਵਿੱਚ ਮਾਪਿਆਂ ਅਤੇ ਅਧਿਆਪਕਾਂ ਨੇ ਇਸ ਕਦਮ ਦਾ ਸਮਰਥਨ ਕੀਤਾ ਹੈ, ਹਾਲਾਂਕਿ ਕੁਝ ਲੋਕ ਇਸ ਨੂੰ ਅੱਜ ਦੇ ਡਿਜੀਟਲ ਯੁੱਗ ਵਿੱਚ ਚੁਣੌਤੀਪੂਰਨ ਮੰਨ ਰਹੇ ਹਨ।