Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਅਮਰੀਕਾ 'ਚ ਖ਼ੌਫ਼ਨਾਕ ਵਾਰਦਾਤ ! ਅਗਵਾ ਕੀਤੇ ਸਿੱਖ ਵਿਅਕਤੀ ਦੀ ਮਿਲੀ ਲਾਸ਼,...

ਅਮਰੀਕਾ ‘ਚ ਖ਼ੌਫ਼ਨਾਕ ਵਾਰਦਾਤ ! ਅਗਵਾ ਕੀਤੇ ਸਿੱਖ ਵਿਅਕਤੀ ਦੀ ਮਿਲੀ ਲਾਸ਼, ਇਲਾਕੇ ‘ਚ ਫੈਲੀ ਸਨਸਨੀ

 

 

ਇੰਟਰਨੈਸ਼ਨਲ- ਅਮਰੀਕਾ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕੈਲੀਫੋਰਨੀਆ ਦੇ ਟ੍ਰੇਸੀ ਇਲਾਕੇ ‘ਚ ਸਥਿਤ ਗੁਰੂਘਰ ਨੇੜਿਓਂ ਬੀਤੇ ਦਿਨੀਂ ਅਗਵਾ ਕੀਤੇ ਗਏ ਇਕ 57 ਸਾਲਾ ਸਿੱਖ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਸਨਸਨੀਖੇਜ਼ ਖ਼ਬਰ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੁਲਸ ਨੂੰ ਜਾਂਚ ਦੌਰਾਨ ਉਸ ਦੀ ਲਾਸ਼ ਇੱਕ ਸੁੰਨਸਾਨ ਇਲਾਕੇ ਵਿੱਚੋਂ ਬਰਾਮਦ ਹੋਈ ਹੈ। ਇਸ ਘਟਨਾ ਨੇ ਵਿਦੇਸ਼ਾਂ ਵਿੱਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ‘ਤੇ ਇੱਕ ਵਾਰ ਫਿਰ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।

 

57 ਸਾਲਾ ਅਵਤਾਰ ਸਿੰਘ ਨੂੰ ਕੁਝ ਦਿਨ ਪਹਿਲਾਂ ਅਣਪਛਾਤੇ ਹਮਲਾਵਰਾਂ ਵੱਲੋਂ ਅਗਵਾ ਕਰ ਲਿਆ ਗਿਆ ਸੀ। ਉਸ ਸਮੇਂ ਉਹ ਆਪਣੇ ਕੰਮ ‘ਤੇ ਸੀ ਕਿ ਅਣਪਛਾਤੇ ਨੌਜਵਾਨ ਉਨ੍ਹਾਂ ਨੂੰ ਅਗਵਾ ਕਰ ਕੇ ਲੈ ਗਏ। ਪਰਿਵਾਰ ਨੇ ਤੁਰੰਤ ਸਥਾਨਕ ਪੁਲਸ ਨੂੰ ਸੂਚਿਤ ਕੀਤਾ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਮਦਦ ਦੀ ਗੁਹਾਰ ਲਗਾਈ ਸੀ। ਕੈਲੀਫੋਰਨੀਆ ਪੁਲਸ ਨੇ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆਂ ਕਈ ਟੀਮਾਂ ਗਠਿਤ ਕੀਤੀਆਂ ਸਨ। ਪੁਲਸ ਨੂੰ ਸ਼ੱਕ ਸੀ ਕਿ ਇਹ ‘ਹੇਟ ਕ੍ਰਾਈਮ’ (ਨਫ਼ਰਤੀ ਅਪਰਾਧ) ਦਾ ਮਾਮਲਾ ਹੋ ਸਕਦਾ ਹੈ।

ਤਲਾਸ਼ੀ ਮੁਹਿੰਮ ਦੌਰਾਨ ਪੁਲਸ ਨੂੰ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਹਾਲਾਂਕਿ ਪੁਲਸ ਨੇ ਅਜੇ ਤੱਕ ਮੌਤ ਦੇ ਸਹੀ ਕਾਰਨਾਂ ਅਤੇ ਕਾਤਲਾਂ ਦੀ ਪਛਾਣ ਬਾਰੇ ਅਧਿਕਾਰਤ ਖੁਲਾਸਾ ਨਹੀਂ ਕੀਤਾ ਹੈ, ਪਰ ਮੁੱਢਲੀ ਜਾਂਚ ਵਿੱਚ ਇਸ ਨੂੰ ਇੱਕ ਯੋਜਨਾਬੱਧ ਕਤਲ ਵਜੋਂ ਦੇਖਿਆ ਜਾ ਰਿਹਾ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰ, ਜੋ ਪੰਜਾਬ ਨਾਲ ਸਬੰਧ ਰੱਖਦੇ ਹਨ, ਉਸ ਦੀ ਮੌਤ ਤੋਂ ਬਾਅਦ ਬੁਰੀ ਤਰ੍ਹਾਂ ਸਦਮੇ ਵਿੱਚ ਹਨ। ਅਮਰੀਕਾ ਵਿੱਚ ਸਿੱਖ ਜਥੇਬੰਦੀਆਂ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਅਮਰੀਕੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ।