Become a member

Get the best offers and updates relating to Liberty Case News.

― Advertisement ―

spot_img
spot_img
HomeBig News'ਤੁਸੀਂ ਕੁਰਸੀ ਦੇ ਲਾਇਕ ਨਹੀਂ ਹੋ...', ਸੁਖਬੀਰ ਬਾਦਲ ਨੇ ਤੁਰੰਤ ਮੰਗਿਆ CM...

‘ਤੁਸੀਂ ਕੁਰਸੀ ਦੇ ਲਾਇਕ ਨਹੀਂ ਹੋ…’, ਸੁਖਬੀਰ ਬਾਦਲ ਨੇ ਤੁਰੰਤ ਮੰਗਿਆ CM ਮਾਨ ਦਾ ਅਸਤੀਫ਼ਾ

 

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਜ਼ੋਰਦਾਰ ਹਮਲਾ ਕਰਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਸੋਸ਼ਲ ਮੀਡੀਆ ਰਾਹੀਂ ਕੀਤੇ ਗਏ ਆਪਣੇ ਤਿੱਖੇ ਪ੍ਰਤੀਕਰਮ ‘ਚ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਖ਼ਤਮ ਹੋ ਚੁੱਕੀ ਹੈ ਅਤੇ ਗ੍ਰਹਿ ਮੰਤਰੀ ਵਜੋਂ ਮੁੱਖ ਮੰਤਰੀ ਆਪਣੀ ਜ਼ਿੰਮੇਵਾਰੀ ਨਿਭਾਉਣ ‘ਚ ਬੁਰੀ ਤਰ੍ਹਾਂ ਨਾਕਾਮ ਰਹੇ ਹਨ।ਉਨ੍ਹਾਂ ਨੇ ਏ. ਐੱਸ. ਆਈ. ਗੁਰਨਾਮ ਸਿੰਘ ਅਤੇ ਹੋਮ ਗਾਰਡ ਅਸ਼ੋਕ ਕੁਮਾਰ ਦੇ ਕਤਲ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੋਸਤਾਨ’ ਵਲੋਂ ਇਸ ਕਤਲਕਾਂਡ ਦੀ ਜ਼ਿੰਮੇਵਾਰੀ ਲੈਣਾ ਇੱਕ ਗੰਭੀਰ ਸੰਕੇਤ ਹੈ ਕਿ ਪੰਜਾਬ ‘ਚ ਹੁਣ ਕੋਈ ਵੀ ਸੁਰੱਖਿਅਤ ਨਹੀਂ ਹੈ। ਸੁਖਬੀਰ ਬਾਦਲ ਅਨੁਸਾਰ ਵਪਾਰੀਆਂ, ਉਦਯੋਗਪਤੀਆਂ ਅਤੇ ਆਮ ਲੋਕਾਂ ਨੂੰ ਡਰਾਉਣ ਤੋਂ ਬਾਅਦ ਹੁਣ ਇਹ ਅੱਤਵਾਦੀ ਸੰਗਠਨ ਸਿੱਧੇ ਤੌਰ ‘ਤੇ ਪੁਲਸ ਫੋਰਸ ਨੂੰ ਚੁਣੌਤੀ ਦੇ ਰਹੇ ਹਨ।ਸੁਖਬੀਰ ਬਾਦਲ ਨੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਨੂੰ ਪ੍ਰਸ਼ਾਸਨ ਦਾ ‘ਆਤਮ-ਸਮਰਪਣ’ ਕਰਾਰ ਦਿੱਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਤੁਸੀਂ ਕੁਰਸੀ ਦੇ ਲਾਇਕ ਨਹੀਂ ਹੋ। ਆਪਣੇ ਹੱਥਾਂ ਨੂੰ ਹੋਰ ਖੂਨ ਨਾਲ ਰੰਗਣ ਤੋਂ ਪਹਿਲਾਂ ਅਸਤੀਫ਼ਾ ਦੇ ਦਿਓ। ਸੁਖਬੀਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਮੁੱਖ ਮੰਤਰੀ ਨੂੰ ਹਟਾਉਣ ਨਾਲ ਹੀ ਸੂਬੇ ‘ਚ ਮੁੜ ਸੁਰੱਖਿਆ ਅਤੇ ਵਿਸ਼ਵਾਸ ਬਹਾਲ ਹੋ ਸਕੇਗਾ।