Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਕਰੋੜਾਂ ਰੁਪਏ ਦੀ ਹੈਰੋਇਨ ਸਣੇ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਕਰੋੜਾਂ ਰੁਪਏ ਦੀ ਹੈਰੋਇਨ ਸਣੇ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

 

 

ਲੁਧਿਆਣਾ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਯੂਨਿਟ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ 1 ਕਿੱਲੋ 453 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਐਂਟੀ ਨਾਰਕੋਟਿਕ ਟਾਸਕ ਫੋਰਸ ਦੇ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਹਿਲੇ ਮਾਮਲੇ ਵਿਚ ਪੁਲਸ ਨੇ ਦੋ ਮੁਲਜ਼ਮਾਂ ਨੂੰ 753 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਸੰਦੀਪ ਅਤੇ ਮਨਿੰਦਰ ਸਿੰਘ ਵਾਸੀ ਕਪੂਰਥਲਾ ਵਜੋਂ ਹੋਈ ਹੈ।

 

ਉਨ੍ਹਾਂ ਦੱਸਿਆ ਕਿ ਦੂਜੇ ਮਾਮਲੇ ਵਿਚ ਪੁਲਸ ਨੇ ਮੁਲਜ਼ਮ ਗੁਰਨੇਕ ਸਿੰਘ ਗਗਨੀ ਵਾਸੀ ਪਿੰਡ ਮਜਾਰੀ ਹੁਸ਼ਿਆਰਪੁਰ ਨੂੰ 700 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਤਿੰਨੋਂ ਮੁਲਜ਼ਮਾਂ ਖ਼ਿਲਾਫ਼ ਮੋਹਾਲੀ ਐਂਟੀ ਨਾਰਕੋਟਿਕ ਟਾਸਕ ਫੋਰਸ ਪੁਲਸ ਥਾਣੇ ਵਿਚ ਐੱਨ.ਡੀ.ਪੀ.ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।