Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਦਲਿਤ ਸਿੱਖ ਚਿਹਰੇ ਨੂੰ ਕੇਂਦਰ ਸਰਕਾਰ ਵਿਚ ਮਿਲਿਆ ਵੱਡਾ ਅਹੁਦਾ

ਦਲਿਤ ਸਿੱਖ ਚਿਹਰੇ ਨੂੰ ਕੇਂਦਰ ਸਰਕਾਰ ਵਿਚ ਮਿਲਿਆ ਵੱਡਾ ਅਹੁਦਾ

 

ਚੰਡੀਗੜ੍ਹ/ਅੰਮ੍ਰਿਤਸਰ : ਕੇਂਦਰ ਸਰਕਾਰ ਨੇ ਪੰਜਾਬ ਦੇ ਦਲਿਤ ਭਾਈਚਾਰੇ ਦੇ ਸਿੱਖ ਚਿਹਰੇ ਨੂੰ ਸਰਕਾਰ ਵਿਚ ਮਹੱਤਵਪੂਰਨ ਸਥਾਨ ਦੇਣ ਦਾ ਫੈਸਲਾ ਕੀਤਾ ਹੈ। ਦੇਸ਼ ਦੇ ਰਾਸ਼ਟਰਪਤੀ ਵੱਲੋਂ ਹਰਦੀਪ ਸਿੰਘ ਗਿੱਲ ਨੂੰ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵਿਚ ਮੈਂਬਰ ਨਾਮਜ਼ਦ ਕੀਤਾ ਹੈ। ਪਿਛਲੇ ਕਾਫੀ ਸਮੇਂ ਤੋਂ ਇਹ ਕਮਿਸ਼ਨ ਖਾਲੀ ਸੀ। ਕੇਂਦਰੀ ਸਮਾਜਿਕ ਨਿਆਂ ਅਤੇ ਸ਼ਸ਼ਕਤੀਕਰਨ ਮੰਤਰਾਲੇ ਵੱਲੋਂ ਜਾਰੀ ਪੱਤਰ ਅਨੁਸਾਰ ਇਹ ਨਵੀਂ ਨਿਯੁਕਤੀ ਕੀਤੀ ਗਈ ਹੈ। ਹਰਦੀਪ ਸਿੰਘ ਗਿੱਲ ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵਿਚ ਬਤੌਰ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਵਜੋਂ ਸੇਵਾਵਾਂ ਦੇ ਰਹੇ ਸਨ। ਉਹ ਭਾਰਤੀ ਜਨਤਾ ਪਾਰਟੀ ਦੇ ਅਨੁਸੂਚਿਤ ਜਾਤੀ ਮੋਰਚੇ ਦੇ ਜਨਰਲ ਸਕੱਤਰ ਵੀ ਰਹੇ।

ਰਾਸ਼ਟਰੀ ਸਵੈਮ ਸੇਵਕ ਸੰਘ ਦੇ ਰਾਸ਼ਟਰੀ ਪੱਧਰ ਦੇ ਅਹੁਦੇਦਾਰਾਂ ਨਾਲ ਵੀ ਉਨ੍ਹਾਂ ਦੀ ਨੇੜਤਾ ਰਹੀ ਹੈ। ਕੇਂਦਰ ਸਰਕਾਰ ਵਿਚ ਪਹਿਲੀ ਵਾਰ ਦਲਿਤ ਭਾਈਚਾਰੇ ਨਾਲ ਸੰਬੰਧਤ ਕਿਸੇ ਸਿੱਖ ਨੂੰ ਇਹ ਵੱਡਾ ਅਹੁਦਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਰਹੇ। ਉਸ ਤੋਂ ਬਾਅਦ ਅੱਜ ਤੱਕ ਕਿਸੇ ਵੀ ਕਮਿਸ਼ਨ ਵਿਚ ਕਿਸੇ ਦਲਿਤ ਸਿੱਖ ਨੂੰ ਨੁਮਾਇੰਦਗੀ ਨਹੀਂ ਮਿਲੀ।