Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਮੋਦੀ ਕੈਬਨਿਟ ਦੀ ਅਹਿਮ ਬੈਠਕ ਖ਼ਤਮ, ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਲਈ...

ਮੋਦੀ ਕੈਬਨਿਟ ਦੀ ਅਹਿਮ ਬੈਠਕ ਖ਼ਤਮ, ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਲਈ ਕਰ’ਤੇ ਕਈ ਵੱਡੇ ਐਲਾਨ

 

ਨੈਸ਼ਨਲ  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਨਵੇਂ ਬਣੇ ਪ੍ਰਧਾਨ ਮੰਤਰੀ ਦਫ਼ਤਰ (PMO) ਭਵਨ ‘ਸੇਵਾ ਤੀਰਥ’ ਵਿੱਚ ਕੇਂਦਰੀ ਮੰਤਰੀ ਮੰਡਲ ਦੀ ਪਹਿਲੀ ਇਤਿਹਾਸਕ ਬੈਠਕ ਹੋਈ। ਕੇਂਦਰੀ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਗਏ।  ਇਸ ਮੌਕੇ ਕੈਬਨਿਟ ਨੇ ‘ਸੇਵਾ ਸੰਕਲਪ’ ਮਤਾ ਪਾਸ ਕਰਦਿਆਂ ਸਾਲ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਅਤੇ ਵਿਸ਼ਵ ਦੀ ਤੀਜੀ ਸਭ ਤੋਂ ਵੱਡੀ ਆਰਥਿਕਤਾ ਬਣਾਉਣ ਦੀ ਵਚਨਬੱਧਤਾ ਦੁਹਰਾਈ ਹੈ।

ਕੈਬਨਿਟ ਮੀਟਿੰਗ ਖਤਮ ਹੋਣ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਸਰਕਾਰ ਵੱਲੋਂ ਮੀਟਿੰਗ ‘ਚ ਲਏ ਗਏ ਫੈਸਲਿਆਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ।

ਇਸ ਦੌਰਾਨ ਜਾਣਕਾਰੀ ਦਿੰਦਿਆ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਇਸ ਬੈਠਕ ਵਿੱਚ ਇੱਕ ਵੱਡਾ ਫ਼ੈਸਲਾ ਲੈਂਦੇ ਹੋਏ ਕੇਂਦਰ ਸਰਕਾਰ ਨੇ ਕੇਰਲ ਰਾਜ ਦਾ ਨਾਂ ਬਦਲ ਕੇ ‘ਕੇਰਲਮ’ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ, ਇਨਫਰਾਸਟਰਕਚਰ ਵਿਕਾਸ ਨੂੰ ਗਤੀ ਦੇਣ ਲਈ 12,236 ਕਰੋੜ ਰੁਪਏ ਦੇ ਅਹਿਮ ਪ੍ਰੋਜੈਕਟਾਂ ਨੂੰ ਹਰੀ ਝੰਡੀ ਦਿੱਤੀ ਗਈ ਹੈ।