Become a member

Get the best offers and updates relating to Liberty Case News.

― Advertisement ―

spot_img
spot_img
HomeBig Newsਵਿਆਹ ਸਮਾਗਮ 'ਚ 'ਆਪ' ਸਰਪੰਚ ਨੂੰ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

ਵਿਆਹ ਸਮਾਗਮ ‘ਚ ‘ਆਪ’ ਸਰਪੰਚ ਨੂੰ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

ਤਰਨਤਾਰਨ ਆਮ ਆਦਮੀ ਪਾਰਟੀ ਦੇ ਸਰਪੰਚ ਹਰਬਰਿੰਦਰ ਸਿੰਘ ਦੇ ਕਤਲ ਦੇ ਮਾਮਲੇ ਵਿਚ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਸ ਨੇ ਇਸ ਕਤਲ ਨਾਲ ਜੁੜੇ ਦੋ ਮੁੱਖ ਮੁਲਜ਼ਮਾਂ ਨੂੰ ਪਿੰਡ ਜਲੋਕੇ (ਕੋਟ ਬੁੱਢਾ ਨੇੜੇ) ਦੇ ਹਥਾੜ ਇਲਾਕੇ ਵਿਚ ਇਕ ਮੁਕਾਬਲੇ ਦੌਰਾਨ ਕਾਬੂ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਪੁਲਸ ਪਾਰਟੀ ਨੇ ਮੁਲਜ਼ਮਾਂ ਨੂੰ ਘੇਰਿਆ ਤਾਂ ਉਨ੍ਹਾਂ ਨੇ ਪੁਲਸ ‘ਤੇ ਫਾਇਰਿੰਗ ਕਰ ਦਿੱਤੀ। ਪੁਲਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿਚ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਬੀਤੇ ਬੁੱਧਵਾਰ ਨੂੰ ਸਿੱਧੂ ਫਾਰਮ ਵਿਖੇ ਇਕ ਵਿਆਹ ਸਮਾਗਮ ਦੌਰਾਨ ਸਰਪੰਚ ਹਰਬਰਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਫੜੇ ਗਏ ਮੁਲਜ਼ਮਾਂ ਵਿਚੋਂ ਇਕ ਜ਼ਿਲ੍ਹਾ ਤਰਨਤਾਰਨ ਦਾ ਰਹਿਣ ਵਾਲਾ ਹੈ ਅਤੇ ਦੂਜਾ ਗੁਆਂਢੀ ਜ਼ਿਲ੍ਹੇ ਨਾਲ ਸਬੰਧਤ ਹੈ। ਇਸ ਘਟਨਾ ਤੋਂ ਬਾਅਦ ਥਾਣਾ ਸਦਰ ਪੱਟੀ ਵਿਖੇ ਮੁਲਜ਼ਮਾਂ ਖਿਲਾਫ ਨਵਾਂ ਮਾਮਲਾ ਦਰਜ ਕਰ ਲਿਆ ਗਿਆ ਹੈ। ਮੌਕੇ ‘ਤੇ ਫੋਰੈਂਸਿਕ ਟੀਮਾਂ ਅਤੇ ਜ਼ਿਲ੍ਹੇ ਦੇ ਉੱਚ ਪੁਲਸ ਅਧਿਕਾਰੀ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮਾਂ ਸਮੇਤ ਮੌਜੂਦ ਹਨ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।