Become a member

Get the best offers and updates relating to Liberty Case News.

― Advertisement ―

spot_img
spot_img
HomeBreaking News'ਮਿਲੇਗਾ ਕਰਾਰਾ ਜਵਾਬ...', ਈਰਾਨ ਦੀ US-ਇਜ਼ਰਾਈਲ ਨੂੰ ਵੱਡੀ ਧਮਕੀ

‘ਮਿਲੇਗਾ ਕਰਾਰਾ ਜਵਾਬ…’, ਈਰਾਨ ਦੀ US-ਇਜ਼ਰਾਈਲ ਨੂੰ ਵੱਡੀ ਧਮਕੀ

 

 

ਤੇਹਰਾਨ: ਪੱਛਮੀ ਏਸ਼ੀਆ ‘ਚ ਵਧਦੇ ਤਣਾਅ ਦੇ ਵਿਚਕਾਰ ਈਰਾਨ ਨੇ ਅਮਰੀਕਾ ਅਤੇ ਇਜ਼ਰਾਈਲ ਨੂੰ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਜਾਰੀ ਕੀਤੀ ਹੈ। ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਨੇ ਐਲਾਨ ਕੀਤਾ ਹੈ ਕਿ ਈਰਾਨੀ ਫੌਜ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਕੀਤੇ ਜਾਣ ਵਾਲੇ ਹਮਲਿਆਂ ਦੀ ਜੜ੍ਹ ਤੱਕ ਜਾ ਕੇ ਉਨ੍ਹਾਂ ਨੂੰ ਕਰਾਰਾ ਜਵਾਬ ਦੇਵੇਗੀ।

 

ਵਿਦੇਸ਼ ਮੰਤਰੀ ਅਰਾਗਚੀ ਨੇ ਕਿਹਾ ਕਿ ਈਰਾਨ ਆਪਣੀ ਸੁਰੱਖਿਆ ਅਤੇ ਰੱਖਿਆ ਲਈ ਕਾਰਵਾਈ ਕਰ ਰਿਹਾ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਕੋਈ ਵੀ ਦੇਸ਼ ਜਾਂ ਤਾਕਤ ਈਰਾਨ ਦੀ ਇਸ ਜਵਾਬੀ ਕਾਰਵਾਈ ਨੂੰ ਰੋਕਣ ਜਾਂ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਦੀ ਹੈ ਤਾਂ ਉਸ ਨੂੰ ਵੀ ਇੱਕ ਜਾਇਜ਼ ਨਿਸ਼ਾਨਾ ਮੰਨਿਆ ਜਾਵੇਗਾ। ਈਰਾਨ ਵੱਲੋਂ ਇਹ ਸਾਫ਼ ਕਰ ਦਿੱਤਾ ਗਿਆ ਹੈ ਕਿ ਜਿਸ ਵੀ ਥਾਂ ਤੋਂ ਉਨ੍ਹਾਂ ‘ਤੇ ਹਮਲਾ ਹੋਵੇਗਾ ਜਾਂ ਕੋਈ ਦਖ਼ਲਅੰਦਾਜ਼ੀ ਕੀਤੀ ਜਾਵੇਗੀ, ਈਰਾਨੀ ਸੈਨਾ ਉਸੇ ਜਗ੍ਹਾ ਨੂੰ ਨਿਸ਼ਾਨਾ ਬਣਾ ਕੇ ਜਵਾਬੀ ਕਾਰਵਾਈ ਕਰੇਗੀ। ਅਰਾਗਚੀ ਦੇ ਇਸ ਬਿਆਨ ਤੋਂ ਬਾਅਦ ਖੇਤਰ ਵਿੱਚ ਹਾਲਾਤ ਹੋਰ ਵੀ ਨਾਜ਼ੁਕ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

 

ਰੂਸ ਨੇ ਵੀ ਦਿੱਤੀ ਚਿਤਾਵਨੀ

ਰੂਸ ਨੇ ਇਸ ਸਥਿਤੀ ‘ਤੇ ਚਿੰਤਾ ਜ਼ਾਹਿਰ ਕਰਦਿਆਂ ਅਮਰੀਕਾ ਅਤੇ ਇਜ਼ਰਾਈਲ ਨੂੰ ਤੁਰੰਤ ਹਮਲੇ ਰੋਕਣ ਦੀ ਅਪੀਲ ਕੀਤੀ ਹੈ। ਰੂਸੀ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਹਮਲਿਆਂ ਨੂੰ “ਗੈਰ-ਜ਼ਿੰਮੇਵਾਰਾਨਾ ਕਾਰਵਾਈ” ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਖੇਤਰ ਵਿੱਚ ਅਸਥਿਰਤਾ ਵਧੇਗੀ। ਰੂਸ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਅਤੇ ਸਿਆਸੀ ਹੱਲ ਕੱਢਣ ਦੀ ਅਪੀਲ ਕੀਤੀ ਹੈ।