ਮਹਾਰਾਜਗੰਜ : ਉੱਤਰ ਪ੍ਰਦੇਸ਼ ਦੇ ਮਹਾਰਾਜਗੰਜ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇਕ ਅਜਿਹੀ ਘਟਨਾ ਵਾਪਰੀ, ਜਿਸ ਨੂੰ ਸੁਣ ਤੁਹਾਡੇ ਹੋਸ਼ ਉੱਡ ਜਾਣਗੇ। ਇਥੇ ਰਹਿ ਰਹੀ ਇੱਕ ਔਰਤ ਨੇ ਆਪਣੇ ਬੀਮਾਰੀ ਪਤੀ ਤੋਂ ਪਰੇਸ਼ਾਨ ਹੋ ਕੇ ਉਸ ਨੂੰ ਘਰ ਦੇ ਅੰਦਰ ਬੰਦ ਕਰ ਦਿੱਤਾ ਅਤੇ ਬਾਹਰੋ ਤਾਲਾ ਲੱਗਾ ਦਿੱਤੀ। ਇਸ ਤੋਂ ਬਾਅਦ ਉਸ ਨੇ ਘਰ ਨੂੰ ਅੱਗ ਲਗਾ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਦਿੱਤੀ। ਇਸ ਘਟਨਾ ਨਾਲ ਪਤੀ ਦੀ ਮੌਤ ਹੋ ਗਈ।
ਪੁਲਸ ਅਨੁਸਾਰ ਇਹ ਘਟਨਾ ਜ਼ਿਲ੍ਹੇ ਦੇ ਸ਼ਿਆਮਦੇਵੜਾ ਪੁਲਸ ਸਟੇਸ਼ਨ ਖੇਤਰ ਦੇ ਅਧੀਨ ਆਉਂਦੇ ਬਸਪਰ ਕੋਠੀ ਟੋਲਾ ਪਿਪਰਾ ਪਿੰਡ ਵਿੱਚ ਵਾਪਰੀ ਹੈ। ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੇ ਸਮੇਂ ਔਰਤ ਦਾ ਪਤੀ ਘਰ ਦੇ ਅੰਦਰ ਸੁੱਤਾ ਪਿਆ ਸੀ। ਪੁਲਸ ਨੇ ਦੱਸਿਆ ਕਿ ਬੀਮਾਰ ਹੋਣ ਕਾਰਨ ਵਿਅਕਤੀ ਸੁੱਤਾ ਪਿਆ ਸੀ। ਇਸ ਮੌਕੇ ਦਾ ਫ਼ਾਇਦਾ ਚੁੱਕਦੇ ਹੋਏ ਉਸ ਨੇ ਘਰ ਨੂੰ ਘਗ ਲੱਗਾ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਈ। ਅੱਗ ਦੀ ਲਪੇਟ ਵਿਚ ਆਉਣ ਕਾਰਨ ਰਾਮਪਤ ਦੀ ਮੌਤ ਹੋ ਗਈ। ਪੁਲਸ ਨੇ ਰਾਮਪਤ ਦਾ ਸੜਿਆ ਹੋਇਆ ਸਰੀਰ ਘਰ ਵਿਚੋਂ ਬਰਾਮਦ ਕਰ ਲਿਆ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ, ਜਦੋਂ ਘਰ ਵਿੱਚੋਂ ਧੂੰਆਂ ਉੱਠਦਾ ਦੇਖ ਕੇ ਪਿੰਡ ਵਾਸੀਆਂ ਨੂੰ ਕੁਝ ਅਣਸੁਖਾਵਾਂ ਹੋਣ ਦਾ ਸ਼ੱਕ ਹੋਇਆ। ਉਨ੍ਹਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ।

