Become a member

Get the best offers and updates relating to Liberty Case News.

― Advertisement ―

spot_img
spot_img
HomeBig Newsਵੱਡੀ ਖ਼ਬਰ: ਪੰਜਾਬ ਵਿਜੀਲੈਂਸ ਬਿਊਰੋ ਦੇ 2 SSP ਬਦਲੇ

ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਬਿਊਰੋ ਦੇ 2 SSP ਬਦਲੇ

 

 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਦੇ ਦੋ ਐੱਸ. ਐੱਸ. ਪੀ. ਬਦਲ ਦਿੱਤੇ ਗਏ ਹਨ। ਅੰਮ੍ਰਿਤਸਰ ਤੇ ਫਿਰੋਜ਼ਪੁਰ ਦੇ ਵਿਜੀਲੈਂਸ ਬਿਊਰੋ ਦੇ ਐੱਸ. ਐੱਸ.ਪੀ. ਦਾ ਤਬਾਦਲਾ ਕੀਤਾ ਗਇਆ ਹੈ। ਜਾਣਕਾਰੀ ਮੁਤਾਬਕ, ਸਰਕਾਰ ਵੱਲੋਂ ਕੁੱਲ 3 ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ, ਜਿਨ੍ਹਾਂ ਵਿਚ ਇਕ ਆਈ. ਪੀ. ਐੱਸ. ਤੇ ਦੋ ਪੀ. ਪੀ. ਐੱਸ. ਅਫ਼ਸਰ ਸ਼ਾਮਲ ਹਨ।

 

ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ ਵਿਜੀਲੈਂਸ ਬਿਊਰੋ ਦੇ ਜੁਆਇੰਟ ਡਾਇਰੈਕਟਰ ਜਗਤਪ੍ਰੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦਾ ਐੱਸ. ਐੱਸ. ਪੀ. ਲਗਾਇਆ ਗਿਆ ਹੈ। ਉੱਥੇ ਹੀ ਮਨਜੀਤ ਸਿੰਘ ਨੂੰ ਫਿਰੋਜ਼ਪੁਰ ਤੋਂ ਹਟਾ ਕੇ ਹੁਣ ਅੰਮ੍ਰਿਤਸਰ ਰੇਂਜ ਦੇ ਵਿਜੀਲੈਂਸ ਐੱਸ. ਐੱਸ. ਪੀ. ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਦੇ ਜੁਆਇੰਟ ਡਾਇਰੈਕਟਰ (ਐਡਮਿਨ) ਰਵਜੋਤ ਗਰੇਵਾਲ ਨੂੰ ਵੀ ਇਕ ਹੋਰ ਵਿੰਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ।