Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਵਿਧਾਨ ਸਭਾ 'ਚ ਨਸ਼ੇ ਤੇ ਮਾਈਨਿੰਗ ਮੁੱਦੇ 'ਤੇ ਜ਼ਬਰਦਸਤ ਹੰਗਾਮਾ, ਕਾਂਗਰਸ...

ਪੰਜਾਬ ਵਿਧਾਨ ਸਭਾ ‘ਚ ਨਸ਼ੇ ਤੇ ਮਾਈਨਿੰਗ ਮੁੱਦੇ ‘ਤੇ ਜ਼ਬਰਦਸਤ ਹੰਗਾਮਾ, ਕਾਂਗਰਸ ਨੇ ਕੀਤਾ ਵਾਕਆਊਟ

 

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਦੌਰਾਨ ਜ਼ਬਰਦਸਤ ਹੰਗਾਮਾ ਹੋ ਗਿਆ ਅਤੇ ਸਦਨ ‘ਚੋਂ ਕਾਂਗਰਸ ਨੇ ਵਾਕਆਊਟ ਕਰ ਦਿੱਤਾ। ਸਦਨ ਅੰਦਰ ਵਿਰੋਧੀ ਧਿਰ ਵਲੋਂ ਸਰਕਾਰ ਨੂੰ ਨਸ਼ਿਆਂ, ਮਾਈਨਿੰਗ ਅਤੇ ਗੈਂਗਸਟਰਵਾਦ ਨੂੰ ਲੈ ਕੇ ਘੇਰਿਆ ਗਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਸਰਕਾਰ ਨੂੰ ਮਾਈਨਿੰਗ ਅਤੇ ਨਸ਼ਿਆਂ ਦੇ ਮੁੱਦੇ ‘ਤੇ ਘੇਰਿਆ ਗਿਆ।

ਇਸ ਤੋਂ ਬਾਅਦ ਬੇਅਦਬੀ ਮਾਮਲਿਆਂ ਦਾ ਵੀ ਮੁੱਦਾ ਉੱਠਿਆ। ਇਸ ‘ਤੇ ਬੋਲਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 4 ਸਾਲ ਬੀਤ ਜਾਣ ਦੇ ਬਾਵਜੂਦ ਵੀ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਵੈੱਲ ‘ਚ ਕਾਂਗਰਸ ਵਲੋਂ ‘ਆਪ’ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

 

ਇਸ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਵਿਧਾਨ ਸਭਾ ‘ਚੋਂ ਵਾਕਆਊਟ ਕਰ ਦਿੱਤਾ। ਕਾਂਗਰਸ ਵਲੋਂ ਇਹ ਵੀ ਦੋਸ਼ ਲਾਇਆ ਗਿਆ ਉਨ੍ਹਾਂ ਨੂੰ ਲੋਕਾਂ ਦੇ ਮੁੱਦਿਆਂ ਨੂੰ ਚੁੱਕਣ ਲਈ ਪੰਜਾਬ ਵਿਧਾਨ ਸਭਾ ‘ਚ ਬੋਲਣ ਦਾ ਮੌਕਾ ਨਹੀਂ ਦਿੱਤਾ ਜਾਂਦਾ।