ਨਿਜ਼ਾਮਾਬਾਦ : ਤੇਲੰਗਾਨਾ ਦੇ ਨਿਜ਼ਾਮਾਬਾਦ ਜ਼ਿਲ੍ਹੇ ਦੇ ਇੰਦਲਵਾਈ ਮੰਡਲ ਦੇ ਗੰਨਾਰਮ ਵਿਖੇ ਰਾਸ਼ਟਰੀ ਰਾਜਮਾਰਗ 44 ‘ਤੇ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਥੇ ਇੱਕ ਨਿੱਜੀ ਬੱਸ ਦੇ ਪਲਟ ਜਾਣ ਨਾਲ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਦੌਰਾਨ ਕਈ ਹੋਰ ਲੋਕ ਵੀ ਜ਼ਖਮੀ ਹੋਏ ਹਨ। ਪੁਲਸ ਦੇ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਬੱਸ 22 ਯਾਤਰੀਆਂ ਨੂੰ ਲੈ ਕੇ ਮਹਾਰਾਸ਼ਟਰ ਦੇ ਅੰਕੋਲਾ ਜਾ ਰਹੀ ਸੀ।
ਇਸ ਦੌਰਾਨ ਵੀਰਵਾਰ ਅੱਧੀ ਰਾਤ ਦੇ ਕਰੀਬ ਡਰਾਈਵਰ ਨੇ ਬੱਸ ਤੋਂ ਕੰਟਰੋਲ ਗੁਆ ਦਿੱਤਾ ਅਤੇ ਇਹ ਪਲਟ ਗਈ। ਹਾਦਸੇ ਤੋਂ ਬਾਅਦ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਨਿਜ਼ਾਮਾਬਾਦ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ। ਪੁਲਸ ਵਲੋਂ ਬਚਾਅ ਕਾਰਜ ਕੀਤੇ ਜਾ ਰਹੇ ਹਨ।

