Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਮੋਗਾ ਰੈਲੀ ਤੋਂ ਪਹਿਲਾਂ ਅਮਿਤ ਸ਼ਾਹ ਦਾ ਵੱਡਾ ਬਿਆਨ

ਮੋਗਾ ਰੈਲੀ ਤੋਂ ਪਹਿਲਾਂ ਅਮਿਤ ਸ਼ਾਹ ਦਾ ਵੱਡਾ ਬਿਆਨ

 

 

 

ਮੋਗਾ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੋਗਾ ਵਿਚ ਭਾਜਪਾ ਦੀ ‘ਬਦਲਾਅ ਰੈਲੀ’ ਤੋਂ ਪਹਿਲਾਂ ਵੱਡਾ ਬਿਆਨ ਦਿੱਤਾ ਹੈ। ਅਮਿਤ ਸ਼ਾਹ ਨੇ ਪੰਜਾਬ ਦੀ ਮੌਜੂਦਾ ਸਥਿਤੀ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਪੰਜਾਬ ਦਾ ਹਰ ਵਿਅਕਤੀ ਬਦਲਾਅ ਚਾਹੁੰਦਾ ਹੈ। ਸ਼ਾਹ ਨੇ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਜਿਸ ਪੰਜਾਬ ਦੀ ਪਵਿੱਤਰ ਧਰਤੀ ਆਪਣੇ ਬਹਾਦਰ ਜਵਾਨਾਂ, ਮਿਹਨਤੀ ਕਿਸਾਨਾਂ ਅਤੇ ਕਾਮਿਆਂ ਲਈ ਪੂਰੀ ਦੁਨੀਆ ਵਿਚ ਪ੍ਰਸਿੱਧ ਸੀ, ਉਸ ਨੂੰ ਮੌਜੂਦਾ ਸਰਕਾਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਅਪਰਾਧ ਦੀ ਦਲਦਲ ਵਿਚ ਡੋਬ ਦਿੱਤਾ ਹੈ।

ਉਨ੍ਹਾਂ ਨੇ ਮੌਜੂਦਾ ਪ੍ਰਸ਼ਾਸਨ ਨੂੰ ‘ਰਿਮੋਟ ਕੰਟਰੋਲ’ ਵਾਲੀ ਸਰਕਾਰ ਕਰਾਰ ਦਿੰਦਿਆਂ ਕਿਹਾ ਕਿ ਇਸ ਰਾਜ ਵਿਚ ਪੰਜਾਬ ਵਿੱਚੋਂ ਕਾਨੂੰਨ ਵਿਵਸਥਾ ਅਤੇ ਵਿਕਾਸ ਪੂਰੀ ਤਰ੍ਹਾਂ ਗਾਇਬ ਹਨ। ਰੈਲੀ ਦੌਰਾਨ ਪੰਜਾਬ ਦੇ ਲੋਕਾਂ ਨਾਲ ਸੰਵਾਦ ਕਰਨ ਦੀ ਆਪਣੀ ਉਤਸੁਕਤਾ ਜ਼ਾਹਰ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਉਹ ਸੂਬੇ ਦੇ ਭੈਣਾਂ-ਭਰਾਵਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਬਹੁਤ ਉਤਸੁਕ ਹਨ। ਉਨ੍ਹਾਂ ਦਾ ਇਹ ਬਿਆਨ ਪੰਜਾਬ ਵਿਚ ਆਉਣ ਵਾਲੀਆਂ ਸਿਆਸੀ ਤਬਦੀਲੀਆਂ ਅਤੇ ਭਾਜਪਾ ਦੀ ਮਜ਼ਬੂਤ ਹੋਂਦ ਵੱਲ ਇਸ਼ਾਰਾ ਕਰਦਾ ਹੈ।