Become a member

Get the best offers and updates relating to Liberty Case News.

― Advertisement ―

spot_img
spot_img
HomeBig Newsਬ੍ਰਾਜ਼ੀਲ ਤੋਂ ਵੱਡੀ ਖ਼ਬਰ: ਜੇਲ੍ਹ 'ਚ ਬੰਦ ਸਾਬਕਾ ਰਾਸ਼ਟਰਪਤੀ ਬੋਲਸੋਨਾਰੋ ਦੀ ਹਾਲਤ...

ਬ੍ਰਾਜ਼ੀਲ ਤੋਂ ਵੱਡੀ ਖ਼ਬਰ: ਜੇਲ੍ਹ ‘ਚ ਬੰਦ ਸਾਬਕਾ ਰਾਸ਼ਟਰਪਤੀ ਬੋਲਸੋਨਾਰੋ ਦੀ ਹਾਲਤ ਨਾਜ਼ੁਕ, ICU ‘ਚ ਦਾਖ਼ਲ

 

ਬ੍ਰਾਸੀਲੀਆ : ਬ੍ਰਾਜ਼ੀਲ ਦੇ ਜੇਲ੍ਹ ਵਿੱਚ ਬੰਦ ਸਾਬਕਾ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਨੂੰ ਗੰਭੀਰ ਸਿਹਤ ਸਮੱਸਿਆਵਾਂ ਕਾਰਨ ਹਸਪਤਾਲ ਦੇ ਆਈ. ਸੀ. ਯੂ. (ICU) ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਡੀ. ਐੱਫ ਸਟਾਰ (DF Star) ਹਸਪਤਾਲ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਬੋਲਸੋਨਾਰੋ ਨੂੰ ਬ੍ਰੋਂਕੋਪਿਊਮੋਨੀਆ (Bronchopneumonia) ਹੋਣ ਦੀ ਪੁਸ਼ਟੀ ਹੋਈ ਹੈ।

 

ਤੇਜ਼ ਬੁਖਾਰ ਅਤੇ ਆਕਸੀਜਨ ਦੀ ਕਮੀ

70 ਸਾਲਾ ਬੋਲਸੋਨਾਰੋ ਨੂੰ ਸ਼ੁੱਕਰਵਾਰ ਸਵੇਰੇ ਤੇਜ਼ ਬੁਖਾਰ, ਕੰਬਣੀ ਅਤੇ ਸਰੀਰ ਵਿੱਚ ਆਕਸੀਜਨ ਦਾ ਪੱਧਰ ਘਟਣ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰ ਬ੍ਰਾਸੀਲ ਕੈਆਡੋ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਾਬਕਾ ਰਾਸ਼ਟਰਪਤੀ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਐਂਟੀਬਾਇਓਟਿਕਸ ਦਿੱਤੀਆਂ ਜਾ ਰਹੀਆਂ ਹਨ। ਡਾਕਟਰਾਂ ਨੇ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਸਰਜਰੀ ਤੋਂ ਇਨਕਾਰ ਕੀਤਾ ਹੈ, ਪਰ ਉਨ੍ਹਾਂ ਨੂੰ ਅਗਲੇ ਕੁਝ ਦਿਨਾਂ ਤੱਕ ਹਸਪਤਾਲ ਵਿੱਚ ਹੀ ਰਹਿਣਾ ਪਵੇਗਾ।

ਤਖ਼ਤਾਪਲਟ ਦੀ ਸਾਜ਼ਿਸ਼ ‘ਚ ਕੱਟ ਰਹੇ ਹਨ 27 ਸਾਲ ਦੀ ਸਜ਼ਾ

ਜ਼ਿਕਰਯੋਗ ਹੈ ਕਿ ਬੋਲਸੋਨਾਰੋ ਇਸ ਸਮੇਂ 27 ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਹੇ ਹਨ। ਉਨ੍ਹਾਂ ‘ਤੇ 2022 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਤੋਂ ਹਾਰਨ ਤੋਂ ਬਾਅਦ ਤਖਤਾਪਲਟ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ।