Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeDeshਦਿੱਲੀ ’ਚ ਗੁਰਮੀਤ ਖੁੱਡੀਆਂ ਨੇ ਚਿਰਾਗ ਪਾਸਵਾਨ ਨਾਲ ਕੀਤੀ ਮੁਲਾਕਾਤ, ਬਠਿੰਡਾ ’ਚ...

ਦਿੱਲੀ ’ਚ ਗੁਰਮੀਤ ਖੁੱਡੀਆਂ ਨੇ ਚਿਰਾਗ ਪਾਸਵਾਨ ਨਾਲ ਕੀਤੀ ਮੁਲਾਕਾਤ, ਬਠਿੰਡਾ ’ਚ ਮੈਗਾ ਫੂਡ ਪਾਰਕ ਸਥਾਪਿਤ ਕਰਨ ਦਾ ਸੌਂਪਿਆ ਪ੍ਰਸਤਾਵ

 

ਆਮ ਆਦਮੀ ਦੀ ਪੰਜਾਬ ਸਰਕਾਰ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਕਿਸਾਨਾਂ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੀ ਆਮਦਨ ’ਚ ਵਾਧਾ ਕੀਤਾ ਜਾ ਸਕੇ ਅਤੇ ਸੂਬੇ ’ਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ। ਪੰਜਾਬ ਸਰਕਾਰ ਦੇ ਇਸੇ ਨਿਰਦੇਸ਼ਾਂ ਤੇ ਕੰਮ ਕਰਦੇ ਹੋਏ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਿੱਲੀ ਪਹੁੰਚੇ, ਜਿੱਥੇ ਉਨ੍ਹਾਂ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਚਿਰਾਗ ਪਾਸਵਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਗੁਰਮੀਤ ਖੁੱਡੀਆਂ ਨੇ ਚਿਰਾਗ ਪਾਸਵਾਨ ਨੂੰ ਬਠਿੰਡਾ ’ਚ ਮੈਗਾ ਫੂਡ ਪਾਰਕ ਸਥਾਪਤ ਕਰਨ ਦਾ ਪ੍ਰਸਤਾਵ ਸੌਂਪਿਆ।

ਨਵੀਂ ਦਿੱਲੀ ਦੇ ਪੰਚਸ਼ੀਲ ਭਵਨ ਵਿੱਚ ਦੋਵਾਂ ਨੇਤਾਵਾਂ ਦੀ ਮੁਲਾਕਾਤ ਦੌਰਾਨ ਪ੍ਰਮੁੱਖ ਸਕੱਤਰ ਫੂਡ ਪ੍ਰੋਸੈਸਿੰਗ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਵੀ ਮੌਜੂਦ ਰਹੇ। ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਕੇਏਪੀ ਸਿਨਹਾ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਅਤੇ ਕੇਂਦਰੀ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨਾਂ ਦੀ ਖੇਤੀ ਉਪਜ ਵਿੱਚ ਗੁਣਾਤਾਮਕ ਵਾਧਾ ਕਰਕੇ ਉਨ੍ਹਾਂ ਦੀ ਆਮਦਨ ਵਿੱਚ ਇਜ਼ਾਫਾ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਯਤਨਸ਼ੀਲ ਹਨ।

ਮਾਲਵਾ ਖਿੱਤੇ ਵਿੱਚ ਮੈਗਾ ਫੂਡ ਪਾਰਕ ਦੀ ਲੋੜ ਬਾਰੇ ਗੱਲ ਕਰਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਨੇ ਕਿਹਾ ਕਿ ਇਹ ਮੈਗਾ ਫੂਡ ਪਾਰਕ ਜਲਦ ਖਰਾਬ ਹੋਣ ਵਾਲੀਆਂ ਖੇਤੀ ਉਪਜਾਂ ਤੋਂ ਪ੍ਰੋਸੈਸਡ ਫੂਡ ਉਤਪਾਦਾਂ ਦਾ ਨਿਰਮਾਣ ਕਰਕੇ ਘਰੇਲੂ ਅਤੇ ਨਿਰਯਾਤ ਮਾਰਕੀਟ ਲਈ ਢੁਕਵਾਂ ਤੇ ਲਾਹੇਵੰਦ ਸਾਬਤ ਹੋਵੇਗਾ। ਲੁਧਿਆਣਾ ਜ਼ਿਲ੍ਹੇ ਵਿੱਚ ਲਾਡੋਵਾਲ ’ਚ ਸਥਾਪਿਤ ਮੈਗਾ ਫੂਡ ਪਾਰਕ ਦੀ ਸਫ਼ਲਤਾ ਨੂੰ ਵੇਖਦਿਆਂ ਮਾਲਵੇ ਵਿੱਚ ਇੱਕ ਹੋਰ ਮੈਗਾ ਫੂਡ ਪਾਰਕ ਸਥਾਪਤ ਕੀਤੇ ਜਾਣ ਦੀਆਂ ਵੱਡੀਆਂ ਸੰਭਾਵਨਾਵਾਂ ਹਨ। ਬਠਿੰਡਾ ਵਿੱਚ ਮੈਗਾ ਫੂਡ ਪਾਰਕ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਲੋੜੀਂਦੀ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ।