Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਦੇ 37 ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ ਤੇ ਸਕੂਲ ਇੰਚਾਰਜਾਂ ਨੂੰ ਨੋਟਿਸ ਜਾਰੀ

ਪੰਜਾਬ ਦੇ 37 ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ ਤੇ ਸਕੂਲ ਇੰਚਾਰਜਾਂ ਨੂੰ ਨੋਟਿਸ ਜਾਰੀ

ਫਿਰੋਜ਼ਪੁਰ–ਫਿਰੋਜ਼ਪੁਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਜ਼ਿਲ੍ਹੇ ਦੇ 37 ਪ੍ਰਿੰਸੀਪਲਾਂ, ਮੁੱਖ-ਅਧਿਆਪਕਾਂ ਅਤੇ ਸਕੂਲ ਇੰਚਾਰਜਾਂ ਨੂੰ ਕੁਝ ਵਿਦਿਆਰਥੀਆਂ ਦੇ ਨਾਮ ਕੱਟਣ ਨੂੰ ਲੈ ਕੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।

ਇਸ ‘ਕਾਰਨ ਦੱਸੋ’ ਨੋਟਿਸ ਦਾ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਲੰਬੇਂ ਸਮੇਂ ਤੋਂ ਗੈਰ ਹਾਜ਼ਰ ਅਤੇ ਦੂਜੀਆਂ ਵਿੱਦਿਅਕ ਸੰਸਥਾਵਾਂ ’ਚ ਸ਼ਿਫਟ ਹੋਏ ਵਿਦਿਆਰਥੀਆਂ ਦੇ ਨਾਂ ਕੱਟਣਾ ਕੋਈ ਗੈਰ ਕਾਨੂੰਨੀ ਪ੍ਰਕਿਰਿਆ ਨਹੀਂ ਹੈ। ਜੇਕਰ ਕੋਈ ਮਾਪੇ ਆਪਣੇ ਬੱਚੇ ਦਾ ਸਕੂਲ ਵਿਚੋਂ ਨਾਂ ਕਟਵਾਉਣਾ ਚਾਹੁੰਦੇ ਹਨ ਜਾਂ ਵਿਦਿਆਰਥੀ ਲਗਾਤਾਰ ਕਈ-ਕਈ ਮਹੀਨੇ ਗੈਰ ਹਾਜ਼ਰ ਰਹਿੰਦਾ ਹੈ ਜਾਂ ਮਾਪਿਆਂ ਨੇ ਪਿੰਡ/ਸ਼ਹਿਰ ਛੱਡ ਦਿੱਤਾ ਹੈ ਤਾਂ ਅਜਿਹੀ ਹਾਲਤ ’ਚ ਵਿਦਿਆਰਥੀਆਂ ਦੇ ਨਾਂ ਕੱਟਣੇ ਹੀ ਪੈਂਦੇ ਹਨ।

ਸਕੂਲ ਨਾ ਆਉਣ ਵਾਲੇ ਅਜਿਹੇ ਵਿਦਿਆਰਥੀਆਂ ਦੇ ਨਾਂ ਰਿਕਾਰਡ ’ਚ ਬੋਲਦੇ ਰਹਿਣ ਕਾਰਨ ਸਰਕਾਰੀ ਸ੍ਰੋਤਾਂ ਅਤੇ ਗ੍ਰਾਂਟਾਂ ਦੀ ਦੁਰਵਰਤੋਂ ਹੋਣ ਦੇ ਵੀ ਆਸਾਰ ਬਣੇ ਰਹਿੰਦੇ ਹਨ।ਇਸ ਤੋਂ ਇਲਾਵਾ ਕੁਝ ਪ੍ਰਾਈਵੇਟ ਸਕੂਲਾਂ ’ਚ ਡੰਮੀ ਦਾਖਲੇ ਦੀ ਸਹੂਲਤ ਵੀ ਵਿਦਿਆਰਥੀਆਂ ਨੂੰ ਅਜਿਹੇ ਸਕੂਲਾਂ ’ਚ ਦਾਖਲੇ ਲੈਣ ਲਈ ਪ੍ਰੇਰਦੀ ਹੈ ਅਤੇ ਵਿਭਾਗ ਅਜਿਹੇ ਸਕੂਲਾਂ ’ਤੇ ਕੋਈ ਕਾਰਵਾਈ ਕਰਨ ਦੀ ਥਾਂ ਇਨ੍ਹਾਂ ਪ੍ਰਤੀ ਨਰਮੀ ਵਾਲਾ ਵਤੀਰਾ ਹੀ ਰੱਖਦਾ ਹੈ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ ਫਿਰੋਜ਼ਪੁਰ ਵੱਲੋਂ ਜਾਰੀ ਕਾਰਨ ਦੱਸੋ ਨੋਟਿਸ ਤੋਂ ਪਹਿਲਾਂ ਸਕੂਲ ਮੁਖੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਤੋਂ ਲਿਖਤੀ ਰੂਪ ’ਚ ਵਿਦਿਆਰਥੀਆਂ ਦੇ ਨਾਂ ਕੱਟਣ ਸਬੰਧੀ ਕਾਰਣਾਂ ਦਾ ਵੇਰਵਾ ਲਿਆ ਗਿਆ ਸੀ ਅਤੇ ਹੁਣ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਸਕੂਲ ਮੁਖੀਆਂ ’ਤੇ ਗੈਰ ਵਾਜਬ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।