Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਤਾਮਿਲਨਾਡੂ 'ਚ ਵੱਡਾ ਹਾਦਸਾ: ਮਾਲਗੱਡੀ ਦੀ ਲਪੇਟ 'ਚ ਆਈ ਕਾਲਜ ਬੱਸ, 25...

ਤਾਮਿਲਨਾਡੂ ‘ਚ ਵੱਡਾ ਹਾਦਸਾ: ਮਾਲਗੱਡੀ ਦੀ ਲਪੇਟ ‘ਚ ਆਈ ਕਾਲਜ ਬੱਸ, 25 ਵਿਦਿਆਰਥੀ ਗੰਭੀਰ ਜ਼ਖ਼ਮੀ

 

 

ਕਰੂਰ – ਤਾਮਿਲਨਾਡੂ ਦੇ ਕਰੂਰ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰ ਗਿਆ, ਜਿੱਥੇ ਇੱਕ ਨਿੱਜੀ ਇੰਜੀਨੀਅਰਿੰਗ ਕਾਲਜ ਦੀ ਬੱਸ ਮਾਲਗੱਡੀ ਦੀ ਲਪੇਟ ਵਿੱਚ ਆ ਗਈ। ਪੁਲਸ ਅਨੁਸਾਰ ਇਸ ਦਰਦਨਾਕ ਘਟਨਾ ਵਿੱਚ ਲਗਭਗ 25 ਵਿਦਿਆਰਥੀ ਜ਼ਖ਼ਮੀ ਹੋ ਗਏ ਹਨ।

 

ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ਨੀਵਾਰ ਸ਼ਾਮ ਨੂੰ ਉਸ ਸਮੇਂ ਵਾਪਰਿਆ ਜਦੋਂ ਬੱਸ ਖੇਤਰ ਦੇ ਵੀਰਾਰੱਕੀਅਮ ਅਤੇ ਪਲਾਯਮ ਦੇ ਵਿਚਕਾਰ ਇੱਕ ਬਿਨਾਂ ਫਾਟਕ ਵਾਲੇ ਰੇਲਵੇ ਕ੍ਰਾਸਿੰਗ ਤੋਂ ਗੁਜ਼ਰ ਰਹੀ ਸੀ। ਇਸ ਦੌਰਾਨ ਬੱਸ ਇੱਕ ਤੇਜ਼ ਰਫ਼ਤਾਰ ਮਾਲਗੱਡੀ ਦੀ ਲਪੇਟ ਵਿੱਚ ਆ ਗਈ।

 

ਹਾਦਸੇ ਦੇ ਤੁਰੰਤ ਬਾਅਦ ਸਾਰੇ ਜ਼ਖ਼ਮੀ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਰਕਾਰੀ ਹਸਪਤਾਲ ਲਿਜਾਇਆ ਗਿਆ। ਇਨ੍ਹਾਂ ਵਿੱਚੋਂ 23 ਵਿਦਿਆਰਥੀਆਂ ਦਾ ਇਲਾਜ ਸਰਕਾਰੀ ਹਸਪਤਾਲ ਵਿੱਚ ਚੱਲ ਰਿਹਾ ਹੈ, ਜਦੋਂ ਕਿ ਦੋ ਵਿਦਿਆਰਥੀਆਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

 

ਹਾਦਸੇ ਦੀ ਜਾਣਕਾਰੀ ਮਿਲਦੇ ਹੀ ਆਗੂ ਸੇਂਥਿਲ ਬਾਲਾਜੀ ਨੇ ਜ਼ਿਲ੍ਹਾ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਅਤੇ ਜ਼ਖ਼ਮੀ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਾਦਸੇ ਦੇ ਵੇਰਵੇ ਸਾਂਝੇ ਕੀਤੇ ਅਤੇ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ।