Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ 'ਚ ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਪੰਜਾਬ ‘ਚ ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

 

ਸਿੱਧਵਾਂ ਬੇਟ – ਪਿੰਡ ਪਰਜੀਆਂ ਕਲਾਂ ਦੇ ਰਹਿਣ ਵਾਲੇ ਇਕ 22 ਸਾਲਾ ਨੌਜ਼ਵਾਨ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿੰਦਰਪਾਲ ਸਿੰਘ ਜੋ ਨਸ਼ੇ ਦਾ ਆਦੀ ਦੱਸਿਆ ਜਾ ਰਿਹਾ ਹੈ, ਦਵਾਈ ਲੈਣ ਲਈ ਸਿੱਧਵਾਂ ਬੇਟ ਗਿਆ ਸੀ ਪਰ ਰਸਤੇ ਵਿੱਚ ਉਸ ਨੇ ਆਪਣੀ ਬਾਂਹ ਵਿਚ ਚਿੱਟੇ ਦਾ ਟੀਕਾ ਲਗਾ ਲਿਆ, ਨਸ਼ੇ ਦੀ ਓਵਰਡੋਜ ਹੋਣ ਨਾਲ ਉਹ ਖੇਤਾਂ ਵਿਚ ਹੀ ਡਿੱਗ ਪਿਆ ਤੇ ਮੌਕੇ ਤੇ ਹੀ ਉਸ ਦੀ ਮੌਤ ਹੋ ਗਈ।

 

ਪਰਿਵਾਰਕ ਮੈਂਬਰਾਂ ਅਨੁਸਾਰ ਸ਼ਿੰਦਰਪਾਲ ਸਿੰਘ ਦਾ ਨਸ਼ਾ ਛਡਾਉਣ ਲਈ ਉਸ ਨੂੰ ਨਸ਼ਾ ਛੁਡਾਉ ਕੇਂਦਰ ਵਿਚ ਭਾਰਤੀ ਕਰਵਾਇਆ ਗਿਆ ਸੀ ਤੇ ਕੁਝ ਦਿਨ ਪਹਿਲਾਂ ਹੀ ਉਹ ਸੈਂਟਰ ਵਿਚੋਂ ਵਾਪਸ ਆਇਆ ਸੀ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਇਲਾਕੇ ਵਿਚ ਨਸ਼ਾ ਵਿਕ ਰਿਹਾ ਹੈ, ਜਿਸ ਬਾਰੇ ਵਾਰ-ਵਾਰ ਦੱਸਣ ਦੇ ਬਾਵਜੂਦ ਪੁਲਸ ਵੱਲੋਂ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਇਸ ਸਬੰਧੀ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸਪੈਕਟਰ ਹਮਰਾਜ ਸਿੰਘ ਚੀਮਾ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਵਾਰ-ਵਾਰ ਘੰਟੀ ਜਾਣ ਦੇ ਬਾਵਜੂਦ ਵੀ ਫੋਨ ਨਹੀਂ ਚੁੱਕਿਆ।