Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਨਹਿਰ ਕੰਢਿਓਂ ਮਿਲੀ ਇਕ ਮਹੀਨੇ ਦੇ ਬੱਚੇ...

ਜਲੰਧਰ ‘ਚ ਸ਼ਰਮਸਾਰ ਕਰਦੀ ਘਟਨਾ! ਨਹਿਰ ਕੰਢਿਓਂ ਮਿਲੀ ਇਕ ਮਹੀਨੇ ਦੇ ਬੱਚੇ ਦੀ ਲਾਸ਼, ਫ਼ੈਲੀ ਸਨਸਨੀ

 

 

ਜਲੰਧਰ -ਜ਼ਿਲ੍ਹਾ ਦਿਹਾਤੀ ਪੁਲਸ ਦੇ ਥਾਣਾ ਆਦਮਪੁਰ ਅਧੀਨ ਪੈਂਦੇ ਪਿੰਡ ਧੋਗੜੀ ਵਿਚ ਸੂਆ ਨਹਿਰ ਕੰਢਿਓਂ ਮ੍ਰਿਤਕ ਹਾਲਤ ਵਿਚ ਲਗਭਗ ਇਕ ਮਹੀਨੇ ਦਾ ਬੱਚਾ ਪਿਆ ਹੋਇਆ ਸੀ, ਜਿਸ ਨੂੰ ਵੇਖ ਕੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਉਨ੍ਹਾਂ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਜੰਡੂਸਿੰਘਾ ਚੌਕੀ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਕੰਬਲ ਵਿਚ ਲਪੇਟੀ ਹੋਈ ਮ੍ਰਿਤਕ ਬੱਚੇ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ।

ਚੌਕੀ ਇੰਚਾਰਜ ਕੁਲਦੀਪ ਕੁਮਾਰ ਮਹਿਤਾ ਨੇ ਦੱਸਿਆ ਕਿ ਪੁਲਸ ਨੇ ਬੱਚੇ ਦੀ ਸ਼ਨਾਖਤ ਨੂੰ ਲੈ ਕੇ ਆਲੇ-ਦੁਆਲੇ ਦੇ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਹੈ ਪਰ ਅਜੇ ਤੱਕ ਉਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਬੱਚੇ ਨੂੰ ਵੇਖ ਕੇ ਲੱਗਦਾ ਹੈ ਕਿ ਉਸ ਨੂੰ ਮ੍ਰਿਤਕ ਹਾਲਤ ਵਿਚ ਕੁਝ ਸਮਾਂ ਪਹਿਲਾਂ ਹੀ ਕੋਈ ਸੂਆ ਨਹਿਰ ਧੋਗੜੀ ਦੇ ਕੰਢੇ ’ਤੇ ਛੱਡ ਕੇ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਬੱਚੇ ਦੀ ਲਾਸ਼ ਨੂੰ ਅਗਲੇ 72 ਘੰਟਿਆਂ ਲਈ ਸਰਕਾਰੀ ਹਸਪਤਾਲ ਵਿਚ ਰਖਵਾ ਦਿੱਤਾ ਗਿਆ ਹੈ, ਉਸ ਤੋਂ ਬਾਅਦ ਬਣਦੀ ਕਾਰਵਾਈ ਕਰਦੇ ਹੋਏ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।