Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਪੁਲਸ ਦੇ ਤਿੰਨ ਜਾਅਲੀ ਮੁਲਾਜ਼ਮ ਗ੍ਰਿਫ਼ਤਾਰ

ਪੰਜਾਬ ਪੁਲਸ ਦੇ ਤਿੰਨ ਜਾਅਲੀ ਮੁਲਾਜ਼ਮ ਗ੍ਰਿਫ਼ਤਾਰ

 

ਬਰਨਾਲਾ: ਬਰਨਾਲਾ ਦੇ ਕਸਬਾ ਧਨੌਲਾ ਦੀ ਪੁਲਸ ਨੇ ਨਕਲੀ ਪੁਲਸ ਮੁਲਾਜ਼ਮ ਬਣ ਕੇ ਘੁੰਮ ਰਹੇ ਇਕ ਤਿੰਨ ਮੈਂਬਰੀ ਗਿਰੋਹ ਨੂੰ ਪੁਲਸ ਦੀ ਵਰਦੀ ਅਤੇ ਇਕ ਗੱਡੀ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਧਨੌਲਾ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਕੁਝ ਵਿਅਕਤੀ ਪੁਲਸ ਦੀ ਵਰਦੀ ਪਾ ਕੇ ਭੋਲੇ-ਭਾਲੇ ਲੋਕਾਂ ਨੂੰ ਸਰਕਾਰੀ ਨੌਕਰੀਆਂ ਦਾ ਝਾਂਸਾ ਦੇ ਕੇ ਠੱਗ ਰਹੇ ਹਨ। ਇਸ ਸੂਚਨਾ ਦੇ ਆਧਾਰ ‘ਤੇ ਜਦੋਂ ਪੁਲਸ ਨੇ ਛਾਪੇਮਾਰੀ ਕੀਤੀ ਤਾਂ ਇਕ ਇਨੋਵਾ ਕਾਰ ਵਿਚ ਸਵਾਰ ਤਿੰਨ ਵਿਅਕਤੀ ਮਿਲੇ ਜੋ ਪੁਲਸ ਦੀ ਵਰਦੀ ਵਿਚ ਸਨ।

 

ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਕੁਮਾਰ, ਅਜੇ ਕੁਮਾਰ ਅਤੇ ਗੁਰਪ੍ਰੀਤ ਸਿੰਘ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਸ ਅਨੁਸਾਰ ਇਹ ਤਿੰਨੋਂ ਮੁਲਜ਼ਮ ਫਿਰੋਜ਼ਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਇਹ ਲੋਕ ਪੰਜਾਬ ਪੁਲਸ ਦੀ ਨਕਲੀ ਵਰਦੀ ਅਤੇ ਨਕਲੀ ਆਈ.ਡੀ. ਕਾਰਡਾਂ ਦੀ ਵਰਤੋਂ ਕਰਕੇ ਵੱਖ-ਵੱਖ ਜ਼ਿਲ੍ਹਿਆਂ ਵਿਚ ਜਾਂਦੇ ਸਨ ਅਤੇ ਲੋਕਾਂ ਨੂੰ ਡਰਾ-ਧਮਕਾ ਕੇ ਉਨ੍ਹਾਂ ਤੋਂ ਪੈਸੇ ਵਸੂਲਦੇ ਸਨ।

 

ਪੁਲਸ ਨੇ ਇਨ੍ਹਾਂ ਕੋਲੋਂ ਮੌਕੇ ‘ਤੇ ਹੀ ਇਕ ਇਨੋਵਾ ਕਾਰ ਅਤੇ ਪੁਲਸ ਵਰਦੀਆਂ ਬਰਾਮਦ ਕੀਤੀਆਂ ਹਨ। ਥਾਣਾ ਧਨੌਲਾ ਵਿਚ ਇਨ੍ਹਾਂ ਖ਼ਿਲਾਫ਼ ਕੇਸ ਨੰਬਰ 36 ਤਹਿਤ ਬੀ.ਐਨ.ਐਸ. (BNS) ਦੀਆਂ ਵੱਖ-ਵੱਖ ਧਾਰਾਵਾਂ 319(2), 318(4), 308(2), 338, 336(3), 340(2) ਅਤੇ 3(5) ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਅਗਲੇਰੀ ਪੁੱਛਗਿੱਛ ਕੀਤੀ ਜਾ ਸਕੇ। ਪੁਲਸ ਨੂੰ ਉਮੀਦ ਹੈ ਕਿ ਜਾਂਚ ਦੌਰਾਨ ਹੋਰ ਵੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ ਅਤੇ ਇਹ ਪਤਾ ਲਗਾਇਆ ਜਾਵੇਗਾ ਕਿ ਇਸ ਗਿਰੋਹ ਦੇ ਤਾਰ ਹੋਰ ਕਿਹੜੇ ਇਲਾਕਿਆਂ ਨਾਲ ਜੁੜੇ ਹੋਏ ਹਨ।