Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਵੱਡੇ ਐਲਾਨ ਦੀ ਤਿਆਰੀ! PM ਮੋਦੀ ਨੇ ਸੱਦ ਲਈ ਸਾਰੇ ਸੂਬਿਆਂ ਦੇ...

ਵੱਡੇ ਐਲਾਨ ਦੀ ਤਿਆਰੀ! PM ਮੋਦੀ ਨੇ ਸੱਦ ਲਈ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ

 

 

ਨਵੀਂ ਦਿੱਲੀ- ਮਿਡਲ ਈਸਟ ਵਿੱਚ ਚੱਲ ਰਹੀ ਜੰਗ ਕਾਰਨ ਪੈਦਾ ਹੋਏ ਵਿਸ਼ਵਵਿਆਪੀ ਸੰਕਟ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਸ਼ੁੱਕਰਵਾਰ ਸ਼ਾਮ ਨੂੰ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਇੱਕ ਅਹਿਮ ਬੈਠਕ ਕਰਨਗੇ। ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮ 6:30 ਵਜੇ ਹੋਵੇਗੀ, ਜਿਸ ਵਿੱਚ ਜੰਗ ਦੇ ਹਾਲਾਤ ਅਤੇ ਸੂਬਿਆਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਜਾਵੇਗੀ।

 

ਸੂਤਰਾਂ ਅਨੁਸਾਰ, ਇਸ ਬੈਠਕ ਦਾ ਮੁੱਖ ਉਦੇਸ਼ ‘ਟੀਮ ਇੰਡੀਆ’ ਦੀ ਭਾਵਨਾ ਤਹਿਤ ਕੇਂਦਰ ਅਤੇ ਸੂਬਿਆਂ ਵਿਚਕਾਰ ਆਪਸੀ ਤਾਲਮੇਲ ਯਕੀਨੀ ਬਣਾਉਣਾ ਹੈ। ਬੈਠਕ ਵਿੱਚ ਰਾਜਾਂ ਦੀਆਂ ਭਵਿੱਖੀ ਯੋਜਨਾਵਾਂ ‘ਤੇ ਚਰਚਾ ਕੀਤੀ ਜਾਵੇਗੀ ਤਾਂ ਜੋ ਦੇਸ਼ ਵਿੱਚ ਕਿਸੇ ਵੀ ਤਰ੍ਹਾਂ ਦੇ ਪੈਨਿਕ (ਡਰ) ਨੂੰ ਰੋਕਿਆ ਜਾ ਸਕੇ। ਜ਼ਿਕਰਯੋਗ ਹੈ ਕਿ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਚੋਣਾਂ ਵਾਲੇ ਰਾਜਾਂ ਦੇ ਮੁੱਖ ਮੰਤਰੀ ਇਸ ਬੈਠਕ ਵਿੱਚ ਸ਼ਾਮਲ ਨਹੀਂ ਹੋਣਗੇ; ਉਨ੍ਹਾਂ ਰਾਜਾਂ ਦੇ ਮੁੱਖ ਸਕੱਤਰਾਂ ਨਾਲ ਕੈਬਨਿਟ ਸਕੱਤਰੇਤ ਰਾਹੀਂ ਵੱਖਰੀ ਗੱਲਬਾਤ ਕੀਤੀ ਜਾਵੇਗੀ।

 

ਪ੍ਰਧਾਨ ਮੰਤਰੀ ਨੇ ਪਹਿਲਾਂ ਹੀ ਸੂਬਾ ਸਰਕਾਰਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਮੌਜੂਦਾ ਸਥਿਤੀ ਦਾ ਫਾਇਦਾ ਉਠਾਉਣ ਵਾਲੇ ਜਮ੍ਹਾਖੋਰਾਂ ਅਤੇ ਕਾਲਾ ਬਾਜ਼ਾਰੀ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਸੰਕਟ ਦੇ ਸਮੇਂ ਆਮ ਜਨਤਾ ਨੂੰ ਮਹਿੰਗਾਈ ਤੋਂ ਬਚਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਰਾਜਾਂ ਨੂੰ ਜ਼ਰੂਰੀ ਵਸਤਾਂ ਦੀ ਨਿਰੰਤਰ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।

 

ਜੰਗ ਦੇ ਪ੍ਰਭਾਵਾਂ ਨਾਲ ਨਜਿੱਠਣ ਲਈ ਸਰਕਾਰ ਨੇ ਤੇਲ ਅਤੇ ਗੈਸ ਦੀ ਸਪਲਾਈ ਯਕੀਨੀ ਬਣਾਉਣ ਲਈ ‘ਮੇਡ ਇਨ ਇੰਡੀਆ’ ਜਹਾਜ਼ਾਂ ਅਤੇ ਸਟੋਰੇਜ ਸਮਰੱਥਾ ਨੂੰ ਮਜ਼ਬੂਤ ਕਰਨ ਦਾ ਰੋਡਮੈਪ ਤਿਆਰ ਕੀਤਾ ਹੈ। ਪੀਐਮ ਮੋਦੀ ਨੇ ਭਾਰਤੀ ਅਰਥਵਿਵਸਥਾ ਦੀ ਮਜ਼ਬੂਤੀ ‘ਤੇ ਭਰੋਸਾ ਜਤਾਉਂਦਿਆਂ ਕਿਹਾ ਕਿ ਜੰਗ ਦੇ ਪ੍ਰਭਾਵਾਂ ਨਾਲ ਨਜਿੱਠਣ ਲਈ ਇੱਕ ‘ਇੰਟਰ-ਮਿਨੀਸਟਰੀਅਲ ਗਰੁੱਪ’ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਘਰੇਲੂ ਗੈਸ ਦੀ ਸਪਲਾਈ ਸੁਚਾਰੂ ਰੱਖਣ ਲਈ ਐਲਪੀਜੀ (LPG) ਦੇ ਨਾਲ-ਨਾਲ ਪੀਐਨਜੀ (PNG) ਦੀ ਵਰਤੋਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।