Become a member

Get the best offers and updates relating to Liberty Case News.

― Advertisement ―

spot_img
spot_img
HomeBreaking NewsMP 'ਚ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਸਕਾਰਪੀਓ ਨੇ ਆਟੋ ਨੂੰ ਮਾਰੀ...

MP ‘ਚ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਸਕਾਰਪੀਓ ਨੇ ਆਟੋ ਨੂੰ ਮਾਰੀ ਟੱਕਰ, 5 ਸ਼ਰਧਾਲੂਆਂ ਦੀ ਮੌਤ

 

 

ਗਵਾਲੀਅਰ : ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਥਾਟੀਪੁਰ ਸਥਿਤ ਜੈਨ ਮੰਦਰ ਦੇ ਕੋਲ ਇੱਕ ਤੇਜ਼ ਰਫ਼ਤਾਰ ਸਕਾਰਪੀਓ ਨੇ ਆਟੋ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਇੱਕ ਬੱਚੇ ਸਮੇਤ 4 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਟਰਾਮਾ ਸੈਂਟਰ ਵਿੱਚ ਚੱਲ ਰਿਹਾ ਹੈ। ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ ਟੱਕਰ ਇੰਨੀ ਜ਼ਬਰਦਸਤ ਸੀ ਕਿ ਆਟੋ ਦੇ ਪਰਖੱਚੇ ਉੱਡ ਗਏ।

ਮੰਦਰ ਤੋਂ ਦਰਸ਼ਨ ਕਰਕੇ ਪਰਤ ਰਹੇ ਸਨ ਸ਼ਰਧਾਲੂ

ਮਿਲੀ ਜਾਣਕਾਰੀ ਅਨੁਸਾਰ, ਇਹ ਹਾਦਸਾ ਬੁੱਧਵਾਰ ਦੇਰ ਰਾਤ ਕਰੀਬ 3 ਵਜੇ ਵਾਪਰਿਆ ਹੈ। ਆਟੋ ਵਿੱਚ ਸਵਾਰ ਸਾਰੇ ਲੋਕ ਸ਼ਰਧਾਲੂ ਸਨ, ਜੋ ਮੰਦਰ ਤੋਂ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਜਿਵੇਂ ਹੀ ਆਟੋ ਪਰਸ਼ੂਰਾਮ ਚੌਕ ਨੇੜੇ ਪਹੁੰਚਿਆ, ਤਾਂ ਬੇਕਾਬੂ ਹੋਈ ਸਕਾਰਪੀਓ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸੀ.ਐੱਸ.ਪੀ (CSP) ਅਤੁਲ ਕੁਮਾਰ ਸੋਨੀ ਨੇ ਘਟਨਾ ਬਾਰੇ ਦੱਸਿਆ ਕਿ ਸਕਾਰਪੀਓ ਡਰਾਈਵਰ ਨੇ ਪਹਿਲਾਂ ਬੱਸ ਸਟੈਂਡ ਕੋਲ ਇੱਕ ਹੋਰ ਵਾਹਨ ਨੂੰ ਟੱਕਰ ਮਾਰੀ ਸੀ।