Become a member

Get the best offers and updates relating to Liberty Case News.

― Advertisement ―

spot_img
spot_img
HomeBreaking NewsDM ਰੰਧਾਵਾ ਦੇ ਘਰ ਪੁੱਜੇ ਸੁਖਬੀਰ ਬਾਦਲ, ਪਰਿਵਾਰ ਨਾਲ ਕੀਤੀ ਮੁਲਾਕਾਤ

DM ਰੰਧਾਵਾ ਦੇ ਘਰ ਪੁੱਜੇ ਸੁਖਬੀਰ ਬਾਦਲ, ਪਰਿਵਾਰ ਨਾਲ ਕੀਤੀ ਮੁਲਾਕਾਤ

 

 

ਅੰਮ੍ਰਿਤਸਰ– ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮ੍ਰਿਤਕ ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਿਵਾਰ ਨਾਲ ਮੁਲਾਕਾਤ ਕਰਦੇ ਹੋਏ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪਰਿਵਾਰ ਨੂੰ ਹੌਸਲਾ ਦਿੱਤਾ ਅਤੇ ਭਰੋਸਾ ਦਿਵਾਇਆ ਕਿ ਅਕਾਲੀ ਦਲ ਇਸ ਮਾਮਲੇ ਵਿੱਚ ਇਨਸਾਫ਼ ਲਈ ਹਰ ਸੰਭਵ ਕੋਸ਼ਿਸ਼ ਕਰੇਗਾ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਇੱਕ ਸਰਕਾਰੀ ਅਧਿਕਾਰੀ ਨੂੰ ਇਸ ਹੱਦ ਤੱਕ ਮਜ਼ਬੂਰ ਕਰਨਾ ਕਿ ਉਹ ਖੁਦਕੁਸ਼ੀ ਵਰਗਾ ਕਦਮ ਚੁੱਕੇ, ਬਹੁਤ ਹੀ ਦੁਖਦਾਈ ਅਤੇ ਗੰਭੀਰ ਮਾਮਲਾ ਹੈ। ਉਨ੍ਹਾਂ ਦਾ ਦੋਸ਼ ਸੀ ਕਿ ਇੱਕ ਮੰਤਰੀ ਦੇ ਦਬਾਅ ਕਾਰਨ ਗਗਨਦੀਪ ਸਿੰਘ ਰੰਧਾਵਾ ਨੂੰ ਇਹ ਕਦਮ ਚੁੱਕਣਾ ਪਿਆ, ਪਰ ਪੰਜਾਬ ਸਰਕਾਰ ਇਸ ਮਾਮਲੇ ਨੂੰ ਬਹੁਤ ਹੀ ਹਲਕੇ ਤਰੀਕੇ ਨਾਲ ਲੈ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਸਿਰਫ਼ ਮੰਤਰੀ ਨੂੰ ਬਚਾਉਣਾ ਹੈ, ਇਸ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਪੁਲਸ ਦੀ ਜਾਂਚ ’ਤੇ ਕੋਈ ਭਰੋਸਾ ਨਹੀਂ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ ਤਾਂ ਜੋ ਸੱਚ ਸਾਹਮਣੇ ਆ ਸਕੇ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਸੀਬੀਆਈ ਜਾਂਚ ਨਹੀਂ ਹੁੰਦੀ ਤਾਂ ਪੰਜਾਬ ਪੁਲਸ ਦੀ ਜਾਂਚ ਕਬੂਲਯੋਗ ਨਹੀਂ ਹੋਵੇਗੀ।ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਇਸ ਮਾਮਲੇ ਨਾਲ ਜੁੜੇ ਕੁਝ ਲੋਕਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਕੁਝ ਨੂੰ ਵੀਆਈਪੀ ਟਰੀਟਮੈਂਟ ਦਿੱਤਾ ਜਾ ਰਿਹਾ ਹੈ। ਖ਼ਾਸ ਕਰਕੇ ਲਾਲ ਜੀ ਭੁੱਲਰ ਨੂੰ ਜੇਲ੍ਹ ਵਿੱਚ ਵੀ ਵੀਆਈਪੀ ਸਹੂਲਤਾਂ ਮਿਲਣ ਦੀ ਗੱਲ ਉਨ੍ਹਾਂ ਨੇ ਉਠਾਈ। ਬਾਦਲ ਨੇ ਕਿਹਾ ਕਿ ਜੇਲ੍ਹ ਵਿੱਚ ਉਸਨੂੰ ਏਸੀ ਕਮਰਾ ਦਿੱਤਾ ਗਿਆ ਹੈ, ਘਰੋਂ ਖਾਣਾ ਆ ਰਿਹਾ ਹੈ ਅਤੇ ਸਟਾਫ਼ ਵੀ ਉਸਦੀ ਸੇਵਾ ਵਿੱਚ ਲੱਗਿਆ ਹੋਇਆ ਹੈ।