Saturday, January 11, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਉਪਰਾਲਾ,...

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਉਪਰਾਲਾ, ਪ੍ਰਤੀ ਹੈਕਟੇਅਰ ਕਿਸਾਨ ਨੂੰ ਮਿਲਣਗੇ 17,500

 

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲਗਾਤਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਉਪਰਾਲੇ ਕਰ ਰਹੀ ਹੈ। ਸੂਬੇ ਦੇ ਕਿਸਾਨਾਂ ਨੂੰ ਜ਼ਿਆਦਾ ਪਾਣੀ ਦੀ ਖ਼ਪਤ ਕਰਨ ਵਾਲੀ ਝੋਨੇ ਦੀ ਫ਼ਸਲ ਦੀ ਕਾਸ਼ਤ ਤੋਂ ਮੋੜਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਇਕ ਹੋਰ ਮਹੱਤਵਪੂਰਨ ਫੈਸਲਾ ਲਿਆ ਹੈ। ਦਰਅਸਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਝੋਨੇ ਦੀ ਜਗ੍ਹਾਂ ਹੋਰ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਕਤ ਉਦੇਸ਼ ਦੇ ਨਾਲ ਕਿਸਾਨਾਂ ਲਈ ਵਿੱਤੀ ਸਾਲ 2024-25 ਲਈ 289.87 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਇਸ ਪ੍ਰੋਗਰਾਮ ਤਹਿਤ ਕੋਈ ਵੀ ਕਿਸਾਨ ਵੱਧ ਤੋਂ ਵੱਧ ਪੰਜ ਹੈਕਟੇਅਰ ਤੱਕ ਰਕਬੇ ‘ਤੇ ਇਸ ਪ੍ਰੋਗਰਾਮ ਦਾ ਲਾਭ ਲੈ ਸਕੇਗਾ ਅਤੇ ਪ੍ਰੋਤਸਾਹਨ ਰਾਸ਼ੀ ਸਿੱਧਾ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਦੋ ਬਰਾਬਰ ਕਿਸ਼ਤਾਂ ਵਿੱਚ ਪਾਈ ਜਾਵੇਗੀ। ਪਹਿਲੀ ਕਿਸ਼ਤ ਡਿਜ਼ੀਟਲ ਕਰੌਪ ਸਰਵੇ ਅਤੇ ਕ੍ਰਿਸ਼ੀ ਮੈਪਰ ਐਪ ਰਾਹੀਂ ਤਸਦੀਕ ਹੋਣ ਉਪਰੰਤ ਅਤੇ ਦੂਜੀ ਕਿਸ਼ਤ ਫ਼ਸਲ ਵੱਢਣ ਤੋਂ ਤੁਰੰਤ ਬਾਅਦ ਟਰਾਂਸਫਰ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਕਾਸ਼ਤ ਕਾਰਨ ਸਿੰਚਾਈ ਲਈ ਟਿਊਬਵੈੱਲਾਂ ‘ਤੇ ਨਿਰਭਰਤਾ ਵਧ ਗਈ ਹੈ, ਜਿਸ ਦੇ ਸਿੱਟੇ ਵਜੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਵੀ ਹੇਠਾਂ ਹੁੰਦਾ ਜਾ ਰਿਹਾ ਹੈ।