Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, 8 ਤੇ 14 ਅਪ੍ਰੈਲ ਨੂੰ ਗਜ਼ਟਿਡ...

ਪੰਜਾਬ ‘ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, 8 ਤੇ 14 ਅਪ੍ਰੈਲ ਨੂੰ ਗਜ਼ਟਿਡ ਛੁੱਟੀ

 

 

ਚੰਡੀਗੜ੍ਹ : ਪੰਜਾਬ ਵਿਚ 8 ਅਪ੍ਰੈਲ ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਐਲਾਨੀ ਗਈ ਹੈ, ਜਿਸ ਦੇ ਚੱਲਦੇ ਸੂਬੇ ਭਰ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਪ੍ਰਾਪਤ ਜਾਣਕਾਰੀ ਅਨੁਸਾਰ 8 ਅਪ੍ਰੈਲ ਨੂੰ ਸ੍ਰੀ ਨਾਭਾ ਦਾਸ ਜੀ ਦਾ ਜਨਮ ਦਿਵਸ ਹੈ, ਜਿਸ ਦੇ ਚੱਲਦੇ ਸੂਬੇ ਭਰ ਵਿਚ ਸਰਕਾਰੀ ਛੁੱਟੀ ਰਹੇਗੀ। ਗਜ਼ਟਿਡ ਛੁੱਟੀਆਂ ਦੀ ਸੂਚੀ ਵਿਚ ਇਸ ਦਾ ਬਕਾਇਦਾ ਐਲਾਨ ਵੀ ਕੀਤਾ ਗਿਆ ਹੈ। ਇਸ ਤੋਂ ਬਾਅਦ, 14 ਅਪ੍ਰੈਲ ਦਿਨ ਮੰਗਲਵਾਰ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੋਵੇਗੀ।

ਦਰਅਸਲ ਇਸ ਦਿਨ ਵਿਸਾਖੀ ਦਾ ਤਿਉਹਾਰ ਅਤੇ ਡਾ. ਬੀ. ਆਰ. ਅੰਬੇਡਕਰ ਦਾ ਜਨਮ ਦਿਨ ਹੈ, ਜਿਸ ਦੇ ਚੱਲਦੇ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਇਸ ਦਿਨ ਵੀ ਸੂਬੇ ਭਰ ਦੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।