Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਸਕੂਲ ਜਾਂਦੇ ਬੱਚਿਆਂ ਨਾਲ ਵਾਪਰਿਆ ਭਿਆਨਕ ਹਾਦਸਾ! ਟੋਏ 'ਚ ਡਿੱਗੀ ਬੱਸ, ਮੇਰਠ...

ਸਕੂਲ ਜਾਂਦੇ ਬੱਚਿਆਂ ਨਾਲ ਵਾਪਰਿਆ ਭਿਆਨਕ ਹਾਦਸਾ! ਟੋਏ ‘ਚ ਡਿੱਗੀ ਬੱਸ, ਮੇਰਠ ‘ਚ ਮਚਿਆ ਚੀਕ-ਚਿਹਾੜਾ

 

ਮੇਰਠ: ਬੁੱਧਵਾਰ ਸਵੇਰੇ ਮੇਰਠ ਦੇ ਦੌਰਾਲਾ ਇਲਾਕੇ ਵਿੱਚ ਉਸ ਸਮੇਂ ਚੀਕ-ਚਿਹਾੜਾ ਮਚ ਗਿਆ, ਜਦੋਂ ਬੱਚਿਆਂ ਨਾਲ ਭਰੀ ਇੱਕ ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੇ ਕਰੀਬ 12 ਫੁੱਟ ਡੂੰਘੇ ਟੋਏ ਵਿੱਚ ਜਾ ਪਲਟੀ। ਜਿਸ ਸਮੇਂ ਇਹ ਹਾਦਸਾ ਵਾਪਰਿਆ, ਉਸ ਸਮੇਂ ਬੱਸ ਵਿੱਚ 50 ਤੋਂ 55 ਸਕੂਲ ਵਿਦਿਆਰਥੀ ਸਵਾਰ ਸਨ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਇਸ ਘਟਨਾ ਦੌਰਾਨ ਪਿੰਡ ਵਾਸੀਆਂ ਨੇ ਬਹਾਦਰੀ ਦਿਖਾਉਂਦੇ ਹੋਏ ਬੱਚਿਆਂ ਨੂੰ ਬਾਹਰ ਕੱਢਿਆ

ਜਾਣਕਾਰੀ ਮੁਤਾਬਕ ਇਹ ਹਾਦਸਾ ਅਜੌਤਾ ਮੋੜ ਨੇੜੇ ਵਾਪਰਿਆ ਹੈ। ਬੱਸ ਪਲਟਦੇ ਹੀ ਬੱਚਿਆਂ ਦੀਆਂ ਚੀਕਾਂ ਸੁਣ ਕੇ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨ ਅਤੇ ਰਾਹਗੀਰ ਤੁਰੰਤ ਮਦਦ ਲਈ ਪਹੁੰਚ ਗਏ। ਕਈ ਮਾਪੇ, ਜੋ ਮੋਟਰਸਾਈਕਲਾਂ ‘ਤੇ ਬੱਸ ਦਾ ਪਿੱਛਾ ਕਰ ਰਹੇ ਸਨ, ਨੇ ਵੀ ਬਚਾਅ ਕਾਰਜਾਂ ਵਿੱਚ ਹੱਥ ਵਟਾਇਆ। ਪਿੰਡ ਵਾਸੀਆਂ ਨੇ ਬੱਸ ਦੇ ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਇਸ ਹਾਦਸੇ ਤੋਂ ਬਾਅਦ ਬੱਸ ਦਾ ਡਰਾਈਵਰ ਬੱਚਿਆਂ ਨੂੰ ਮੌਤ ਦੇ ਮੂੰਹ ‘ਚ ਛੱਡ ਕੇ ਆਪ ਫ਼ਰਾਰ ਹੋ ਗਿਆ। ਇਸ ਹਾਦਸੇ ਵਿੱਚ ਕਈ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ।

ਜਾਣਕਾਰੀ ਅਨੁਸਾਰ ਇਹ ਬੱਸ ਸੇਂਟ ਮੈਰੀ ਅਕੈਡਮੀ ਦੀ ਸੀ, ਜਿਸ ਨੂੰ ਆਸਿਫ਼ ਟ੍ਰਾਂਸਪੋਰਟ ਵੱਲੋਂ ਚਲਾਇਆ ਜਾ ਰਿਹਾ ਸੀ। ਹਾਦਸੇ ਤੋਂ ਤੁਰੰਤ ਬਾਅਦ ਡਰਾਈਵਰ ਰੁਮਾਨ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਫਰਾਰ ਡਰਾਈਵਰ ਦੀ ਭਾਲ ਜਾਰੀ ਹੈ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਮਾਪੇ ਸਕੂਲ ਪਹੁੰਚ ਗਏ ਅਤੇ ਸਕੂਲ ਪ੍ਰਬੰਧਕਾਂ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ।