Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਸਿਟੀ ਸੈਂਟਰ ਦੀ 5ਵੀਂ ਮੰਜ਼ਿਲ ਤੋਂ ਡਿਗੀ ਕੁੜੀ, ਮੌਤ

ਸਿਟੀ ਸੈਂਟਰ ਦੀ 5ਵੀਂ ਮੰਜ਼ਿਲ ਤੋਂ ਡਿਗੀ ਕੁੜੀ, ਮੌਤ

 

ਮੋਹਾਲੀ — ਏਅਰਪੋਰਟ ਰੋਡ ’ਤੇ ਪੈਂਦੇ ਮੋਹਾਲੀ ਸਿਟੀ ਸੈਂਟਰ ਵਿਖੇ 5ਵੀਂ ਮੰਜ਼ਿਲ ਤੋਂ ਕੁੜੀ ਹੇਠਾਂ ਡਿੱਗ ਗਈ। ਮ੍ਰਿਤਕ ਕੁੜੀ ਦੀ ਪਛਾਣ ਤਾਨਿਆ ਵਾਸੀ ਅੰਬਾਲਾ ਵਜੋਂ ਹੋਈ, ਉਸ ਨੂੰ ਤੁਰੰਤ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਰਾਤ ਨੂੰ ਉਸਦੀ ਮੌਤ ਹੋ ਗਈ। ਘਟਨਾ ਸਵੇਰੇ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ। ਮੌਕੇ ਤੋਂ ਕੁੜੀ ਦਾ ਬੈਗ ਤੇ ਪਾਰਕਿੰਗ ’ਚ ਖੜ੍ਹਾ ਸਕੂਟਰ ਵੀ ਮਿਲਿਆ। ਇਸ ਤੋਂ ਕੁੜੀ ਦੀ ਪਛਾਣ ਹੋ ਸਕੀ। ਉੱਧਰ, ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੁੜੀ ਨੇ ਛਾਲ ਮਾਰੀ ਜਾਂ ਉਸ ਨੂੰ ਕਿਸੇ ਨੇ ਧੱਕਾ ਦਿੱਤਾ। ਜਿਵੇਂ ਹੀ ਕੁੜੀ ਹੇਠਾਂ ਡਿਗੀ ਤਾਂ ਜ਼ੋਰ ਦੀ ਆਵਾਜ਼ ਆਈ ਅਤੇ ਮੌਕੇ ’ਤੇ ਮੌਜੂਦ ਦੁਕਾਨਦਾਰਾਂ ਨੇ ਉਸ ਨੂੰ ਜ਼ਖ਼ਮੀ ਹਾਲਤ ਜ਼ੀਰਕਪੁਰ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ।

ਉੱਧਰ ਪੁਲਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਕੁੜੀ ਨੂੰ ਹਸਪਤਾਲ ਲਿਜਾਇਆ ਜਾ ਚੁੱਕਾ ਸੀ। ਪੁਲਸ ਇਮਾਰਤ ਦੀ 5ਵੀਂ ਮੰਜ਼ਿਲ ’ਤੇ ਪਹੁੰਚੀ ਤਾਂ ਉਸ ਦਾ ਬੈਗ ਬਰਾਮਦ ਹੋਇਆ, ਜਿਸ ‘ਚ ਟਿਫਨ ਅਤੇ ਸਕੂਟਰੀ ਦੀ ਚਾਬੀ ਮਿਲੀ ਅਤੇ ਸਕੂਟਰੀ ‘ਚੋਂ ਕੁੜੀ ਦਾ ਅਧਾਰ ਕਾਰਡ ਬਰਾਮਦ ਹੋਇਆ। ਇਸ ਸਬੰਧੀ ਥਾਣਾ ਆਈ. ਟੀ. ਸਿਟੀ ਦੇ ਮੁਖੀ ਅਮਨਦੀਪ ਕੰਬੋਜ ਨੇ ਦੱਸਿਆ ਕਿ ਹਾਲੇ ਸਪੱਸ਼ਟ ਨਹੀਂ ਹੋ ਸਕਿਆ ਕਿ ਕੁੜੀ ਨੇ ਛਾਲ ਮਾਰੀ ਹੈ ਜਾਂ ਉਸ ਨੂੰ ਧੱਕਾ ਦਿੱਤਾ ਗਿਆ ਹੈ। ਪੁਲਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਅਸਲ ਗੱਲ ਸਾਹਮਣੇ ਆ ਸਕੇ। ਸ਼ੁਰੂਆਤੀ ਜਾਂਚ ’ਚ ਪਤਾ ਚੱਲਿਆ ਕਿ ਕੁੜੀ ਨਿੱਜੀ ਕੰਪਨੀ ’ਚ ਨੌਕਰੀ ਕਰਦੀ ਹੋ ਸਕਦੀ ਹੈ। ਪੁਲਸ ਵੱਲੋਂ ਪਰਿਵਾਰ ਨੂੰ ਸੂਚਨਾ ਦਿੱਤੀ ਗਈ ਹੈ। ਪਰਿਵਾਰ ਦੇ ਆਉਣ ਤੋਂ ਬਾਅਦ ਹੀ ਪੁਲਸ ਅਗਲੀ ਕਾਰਵਾਈ ਅਮਲ ’ਚ ਲਿਆਵੇਗੀ।