ਦੇਸ਼ ’ਚ ਸੜਕ ਹਾਦਸੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ, ਜਿਸ ਦੇ ਦੋ ਮੁੱਖ ਕਾਰਨ ਲਾਪਰਵਾਹੀ ਨਾਲ ਡਰਾਇਵਿੰਗ ਜਾਂ ਸੜਕਾਂ ’ਤੇ ਵਾਹਨਾਂ ਦੀ ਵੱਧਦੀ ਤਾਦਾਦ ਹੋ ਸਕਦੀ ਹੈ। ਜਿਆਦਾਤਰ ਹਾਦਸੇ ਤਾਂ ਲਾਪਰਵਾਹੀ ਕਾਰਨ ਹੁੰਦੇ ਹਨ, ਜਦੋਂ ਅਸੀਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹਾਂ। ਤਾਜ਼ਾ ਮਾਮਲਾ ਮੁੰਬਈ ਤੋਂ ਸਾਹਮਣੇ ਆਇਆ, ਜਿੱਥੇ ਇੱਕ ਤੇਜ਼ ਰਫ਼ਤਾਰ ਔਡੀ ਕਾਰ ਨੇ ਆਟੋ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।
ਜਾਣਕਾਰੀ ਮੁਤਾਬਕ ਘਟਨਾ ਮੁੰਬਈ ਦੇ ਮੁਲੁੰਡ ਇਲਾਕੇ ਦੀ ਹੈ, ਜਿੱਥੇ ਸਵੇਰੇ 8 ਵਜੇ ਦੇ ਕਰੀਬ ਡੰਪਿੰਗ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਔਡੀ ਕਾਰ ਨੇ ਪਾਰਕ ਕੀਤੇ ਹੋਏ ਦੋ ਆਟੋ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਚਾਰ ਲੋਕ ਜ਼ਖ਼ਮੀ ਹੋ ਗਏ, ਜਿੰਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖ਼ਮੀਆਂ ’ਚ ਦੋ ਸਵਾਰੀਆਂ ਅਤੇ ਆਟੋ ਚਾਲਕ ਸ਼ਾਮਲ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪੁਹੰਚੇ, ਜਿੰਨ੍ਹਾਂ ਨੇ ਕਾਰ ਨੂੰ ਕਬਜ਼ੇ ’ਚ ਲੈ ਲਿਆ ਅਤੇ ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ਼ ਕਰ ਲਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਰ ਚਾਲਕ ਵਿਰੁੱਧ ਭਾਰਤੀ ਨਿਆਂਇਕ ਸੰਹਿਤਾ ਦੀਆਂ ਧਾਰਾਵਾਂ ਤਹਿਤ ਕੇਸ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।