Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਸਮਰਾਟ ਚੌਧਰੀ ਨੂੰ ਸਹੁੰ ਚੁੱਕਣ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਦੇਣ...

ਸਮਰਾਟ ਚੌਧਰੀ ਨੂੰ ਸਹੁੰ ਚੁੱਕਣ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਮੁਲਜ਼ਮ ਗ੍ਰਿਫ਼ਤਾਰ

ਅਹਿਮਦਾਬਾਦ – ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਇਕ ਦਿਨ ਪਹਿਲਾਂ ਸਮਰਾਟ ਚੌਧਰੀ ਨੂੰ ਕਥਿਤ ਤੌਰ ’ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਇਸ ਮਾਮਲੇ ਦੇ ਸਬੰਧ ਵਿਚ ਪੁਲਸ ਨੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ ਗੁਜਰਾਤ ਦੇ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਸ ਗੀ ਜਾਣਕਾਰੀ ਦਿੱਤੀ।

ਮਾਮਲੇ ਦੀ ਜਾਂਚ ਦੌਰਾਨ ਪੁਲਸ ਨੇ ਦੱਸਿਆ ਕਿ ਮੁਲਜ਼ਮ ਸ਼ੇਖਰ ਯਾਦਵ (32) ਅਹਿਮਦਾਬਾਦ ਦੇ ਸਾਣੰਦ ਤਾਲੁਕਾ ਦਾ ਨਿਵਾਸੀ ਅਤੇ ਬਿਹਾਰ ਦੇ ਬਾਂਕਾ ਜ਼ਿਲ੍ਹੇ ਦਾ ਮੂਲ ਨਿਵਾਸੀ ਹੈ। ਅਹਿਮਦਾਬਾਦ (ਦਿਹਾਤੀ) ਦੇ ਪੁਲਸ ਸੁਪਰਡੈਂਟ (ਐੱਸ. ਪੀ.) ਓਮ ਪ੍ਰਕਾਸ਼ ਜਾਟ ਨੇ ਦੱਸਿਆ ਕਿ ਯਾਦਵ ਨੇ ਕਥਿਤ ਤੌਰ ’ਤੇ ਪਿਛਲੇ ਮੰਗਲਵਾਰ ਨੂੰ ਸਮਰਾਟ ਚੌਧਰੀ ਦੇ ਦਫ਼ਤਰ ’ਚ ਫ਼ੋਨ ਕੀਤਾ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਧਮਕੀ ਦੇ ਇਕ ਦਿਨ ਬਾਅਦ ਸਮਰਾਟ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।