Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪਹਿਲਗਾਮ: "ਇਸ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ", PM ਮੋਦੀ ਨੇ ਜਾਨ ਗਵਾਉਣ...

ਪਹਿਲਗਾਮ: “ਇਸ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ”, PM ਮੋਦੀ ਨੇ ਜਾਨ ਗਵਾਉਣ ਵਾਲਿਆਂ ਨੂੰ ਦਿੱਤੀ ਸ਼ਰਧਾਂਜਲੀ

 

ਨਵੀਂ ਦਿੱਲੀ/ਸ਼੍ਰੀਨਗਰ : ਪਿਛਲੇ ਸਾਲ ਪਹਿਲਗਾਮ ਵਿੱਚ ਹੋਏ ਵਹਿਸ਼ੀਆਨਾ ਅੱਤਵਾਦੀ ਹਮਲੇ ਦੀ ਪਹਿਲੀ ਬਰਸੀ ਦੇ ਮੌਕੇ ‘ਤੇ ਅੱਜ ਪੂਰਾ ਦੇਸ਼ ਪੀੜਤਾਂ ਨੂੰ ਯਾਦ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੌਕੇ ਮਾਰੇ ਗਏ ਨਿਰਦੋਸ਼ ਸੈਲਾਨੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਭਾਰਤ ਅੱਤਵਾਦ ਦੇ ਕਿਸੇ ਵੀ ਰੂਪ ਅੱਗੇ ਕਦੇ ਨਹੀਂ ਝੁਕੇਗਾ।

ਪ੍ਰਧਾਨ ਮੰਤਰੀ ਦਾ ਸਖ਼ਤ ਸੰਦੇਸ਼
ਸੋਸ਼ਲ ਮੀਡੀਆ ਪਲੇਟਫਾਰਮ ‘X’ (ਪਹਿਲਾਂ ਟਵਿੱਟਰ) ‘ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, “ਪਿਛਲੇ ਸਾਲ ਅੱਜ ਦੇ ਦਿਨ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਜਾਨਾਂ ਗੁਆਉਣ ਵਾਲੇ ਨਿਰਦੋਸ਼ ਲੋਕਾਂ ਨੂੰ ਯਾਦ ਕਰ ਰਿਹਾ ਹਾਂ। ਉਨ੍ਹਾਂ ਨੂੰ ਕਦੇ ਭੁਲਾਇਆ ਨਹੀਂ ਜਾਵੇਗਾ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪੀੜਤ ਪਰਿਵਾਰਾਂ ਦੇ ਨਾਲ ਹਨ। ਇੱਕ ਰਾਸ਼ਟਰ ਵਜੋਂ ਅਸੀਂ ਦੁੱਖ ਅਤੇ ਸੰਕਲਪ ਵਿੱਚ ਇਕਜੁੱਟ ਹਾਂ। ਭਾਰਤ ਕਦੇ ਵੀ ਕਿਸੇ ਵੀ ਰੂਪ ਵਿੱਚ ਅੱਤਵਾਦ ਅੱਗੇ ਨਹੀਂ ਝੁਕੇਗਾ। ਅੱਤਵਾਦੀਆਂ ਦੇ ਨਾਪਾਕ ਮਨਸੂਬੇ ਕਦੇ ਵੀ ਸਫਲ ਨਹੀਂ ਹੋਣਗੇ।”