Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ ‘ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਸ਼ੁਰੂ, 35...

ਪੰਜਾਬ ‘ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਸ਼ੁਰੂ, 35 ਹਜ਼ਾਰ ਪੁਲਿਸ ਮੁਲਾਜ਼ਮ ਤੈਨਾਤ

ਪੰਜਾਬ ਵਿੱਚ ਅੱਜ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਜਿਨ੍ਹਾਂ ਨਗਰ ਨਿਗਮਾਂ ਵਿੱਚ ਚੋਣਾਂ ਹੋ ਰਹੀਆਂ ਹਨ, ਉਨ੍ਹਾਂ ਵਿੱਚ ਬਠਿੰਡਾ, ਅਬੋਹਰ, ਬਟਾਲਾ, ਬਰਨਾਲਾ, ਕਪੂਰਥਲਾ, ਮੋਗਾ, ਪਠਾਨਕੋਟ ਅਤੇ ਮੋਹਾਲੀ ਸ਼ਾਮਲ ਹਨ।

ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਜੋ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਚੋਣ ਵਿੱਚ ਕੁੱਲ 7,555 ਉਮੀਦਵਾਰ ਮੈਦਾਨ ਵਿੱਚ ਹਨ, ਜਦਕਿ ਲਗਭਗ 36.73 ਲੱਖ ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਖਾਸ ਗੱਲ ਇਹ ਹੈ ਕਿ ਇਸ ਵਾਰ ਵੋਟਿੰਗ EVM ਦੀ ਬਜਾਏ ਬੈਲਟ ਪੇਪਰ ਰਾਹੀਂ ਕਰਵਾਈ ਜਾ ਰਹੀ ਹੈ।

ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸੂਬੇ ਭਰ ਵਿੱਚ ਕੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਕਰੀਬ 35 ਹਜ਼ਾਰ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਵੋਟਿੰਗ ਦੇ ਮੱਦੇਨਜ਼ਰ ਪੰਜਾਬ ਵਿੱਚ ਅੱਜ ਸਰਕਾਰੀ ਛੁੱਟੀ ਐਲਾਨੀ ਗਈ ਹੈ ਅਤੇ ਸ਼ਰਾਬ ਦੀ ਵਿਕਰੀ ‘ਤੇ ਵੀ ਪਾਬੰਦੀ ਲਗਾਈ ਗਈ ਹੈ।

ਰਾਜ ਚੋਣ ਕਮਿਸ਼ਨ ਮੁਤਾਬਕ 8 ਨਗਰ ਨਿਗਮਾਂ ਵਿੱਚ 1613 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ 75 ਨਗਰ ਕੌਂਸਲਾਂ ਵਿੱਚ 5142 ਅਤੇ 20 ਨਗਰ ਪੰਚਾਇਤਾਂ ਵਿੱਚ 800 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ।

ਪਾਰਟੀਵਾਰ ਉਮੀਦਵਾਰਾਂ ਦੀ ਗੱਲ ਕਰੀਏ ਤਾਂ ਆਮ ਆਦਮੀ ਪਾਰਟੀ ਦੇ ਸਭ ਤੋਂ ਵੱਧ 1801 ਉਮੀਦਵਾਰ ਚੋਣ ਲੜ ਰਹੇ ਹਨ। ਕਾਂਗਰਸ ਦੇ 1550, ਭਾਜਪਾ ਦੇ 1316, ਸ਼੍ਰੋਮਣੀ ਅਕਾਲੀ ਦਲ ਦੇ 1251 ਅਤੇ ਬਸਪਾ ਦੇ 96 ਉਮੀਦਵਾਰ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ 1528 ਆਜ਼ਾਦ ਅਤੇ 13 ਹੋਰ ਉਮੀਦਵਾਰ ਵੀ ਚੋਣੀ ਦੌੜ ਵਿੱਚ ਸ਼ਾਮਲ ਹਨ।

ਰਾਜ ਚੋਣ ਆਯੁਕਤ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਸ ਵਾਰ ਪੋਲਿੰਗ ਬੂਥ ਦੇ ਅੰਦਰ 9 ਚੀਜ਼ਾਂ ਲਿਜਾਣ ‘ਤੇ ਪਾਬੰਦੀ ਲਗਾਈ ਗਈ ਹੈ। ਇਨ੍ਹਾਂ ਵਿੱਚ ਮੋਬਾਈਲ ਫੋਨ, ਪਾਣੀ ਦੀ ਬੋਤਲ, ਸਿਆਹੀ, ਚਾਕੂ, ਪੇਚਕਸ, ਹਥਿਆਰ, ਕੈਮਰਾ, ਮਾਚਿਸ ਅਤੇ ਲਾਈਟਰ ਸ਼ਾਮਲ ਹਨ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਸਵਿੱਚ ਆਫ਼ ਮੋਬਾਈਲ ਵੀ ਪੋਲਿੰਗ ਬੂਥ ਦੇ ਅੰਦਰ ਲਿਜਾਣ ਦੀ ਆਗਿਆ ਨਹੀਂ ਹੋਵੇਗੀ। ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਮੋਬਾਈਲ ਘਰ ਛੱਡ ਕੇ ਹੀ ਵੋਟ ਪਾਉਣ ਆਉਣ।