Friday, December 27, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ’ਚ ਗੈਰ-ਕਾਨੂੰਨੀ ਪ੍ਰਵਾਸ ਰੋਕਣ ਲਈ ਕੇਰਲਾ ਮਾਡਲ ਅਪਨਾਉਣ ਦੀ ਤਿਆਰੀ ਕਰ...

ਪੰਜਾਬ ’ਚ ਗੈਰ-ਕਾਨੂੰਨੀ ਪ੍ਰਵਾਸ ਰੋਕਣ ਲਈ ਕੇਰਲਾ ਮਾਡਲ ਅਪਨਾਉਣ ਦੀ ਤਿਆਰੀ ਕਰ ਰਿਹਾ ਪੰਜਾਬ

 

ਸੂਬੇ ’ਚ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਵੱਲੋਂ ਕੇਰਲਾ ਮਾਡਲ ਅਪਣਾਉਣ ਲਈ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਦਿੱਤੀ ਗਈ। ਦਰਅਸਲ ਕੁਲਦੀਪ ਸਿੰਘ ਧਾਲੀਵਾਲ ਕੇਰਲਾ ਦੇ ਦੌਰੇ ’ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਨੋਰਕਾ (ਨਾਨ-ਰੈਜ਼ੀਡੈਂਟ ਕੇਰਲਾਈਟਸ ਅਫੇਅਰਜ਼) ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲਿਆ। ਧਾਲੀਵਾਲ ਨੇ ਕਿਹਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਵੇਗਾ।

ਵਧੇਰੇ ਜਾਣਕਾਰੀ ਦਿੰਦੇ ਹੋਏ ਧਾਲੀਵਾਲ ਨੇ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਅਤੇ ਮਜ਼ਦੂਰਾਂ ਦੇ ਸੁਰੱਖਿਅਤ ਅਤੇ ਕਾਨੂੰਨੀ ਪਰਵਾਸ ਨੂੰ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਨਾਗਰਿਕਾਂ ਨੂੰ ਗੈਰ-ਕਾਨੂੰਨੀ ਪ੍ਰਵਾਸ ਤੋਂ ਬਚਾਉਣ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਹੀ ਰਣਨੀਤੀਆਂ ਅਪਣਾਏਗਾ। ਏਜੰਸੀ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ, ਸੁਰੱਖਿਅਤ ਅਤੇ ਕਾਨੂੰਨੀ ਪ੍ਰਵਾਸ ਨੂੰ ਉਤਸ਼ਾਹਿਤ ਕਰਨ, ਪ੍ਰਵਾਸੀ ਭਾਰਤੀਆਂ ਨੂੰ ਭਲਾਈ ਸੇਵਾਵਾਂ ਪ੍ਰਦਾਨ ਕਰਨ, ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ‘ਤੇ ਧਿਆਨ ਕੇਂਦਰਿਤ ਕਰੇਗੀ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕੇਗੀ।

ਜ਼ਿਕਰਯੋਗ ਹੈ ਕਿ ਨੋਰਕਾ (ਨਾਨ-ਰੈਜ਼ੀਡੈਂਟ ਕੇਰਲਾਈਟਸ ਅਫੇਅਰਜ਼) ਵਿਭਾਗ ਦੀ ਫੀਲਡ ਏਜੰਸੀ ਪ੍ਰਵਾਸੀ ਭਾਈਚਾਰੇ ਦੇ ਲਾਭ ਲਈ ਵੱਖ-ਵੱਖ ਸਰਕਾਰੀ ਯੋਜਨਾਵਾਂ, ਸਕੀਮਾਂ ਅਤੇ ਭਲਾਈ ਪਹਿਲਕਦਮੀਆਂ ਨੂੰ ਸਰਗਰਮੀ ਨਾਲ ਲਾਗੂ ਕਰ ਰਹੀ ਹੈ। ਫੀਲਡ ਏਜੰਸੀ ਇਹ ਯਕੀਨੀ ਬਣਾਉਣ ਲਈ ਅਣਥੱਕ ਕੰਮ ਕਰ ਰਹੀ ਹੈ ਕਿ ਪ੍ਰਵਾਸੀ ਭਾਈਚਾਰੇ ਨੂੰ ਵੱਖ-ਵੱਖ ਸਰਕਾਰੀ ਪ੍ਰੋਗਰਾਮਾਂ ਅਤੇ ਸੇਵਾਵਾਂ ਦਾ ਲਾਭ ਮਿਲੇ। ਇਹਨਾਂ ਪਹਿਲਕਦਮੀਆਂ ਦਾ ਉਦੇਸ਼ ਗੈਰ-ਨਿਵਾਸੀ ਕੇਰਲ ਵਾਸੀਆਂ ਦੇ ਜੀਵਨ ਨੂੰ ਬਿਹਤਰ ਬਣਾਉਣਾ ਅਤੇ ਉਹਨਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਾ ਹੈ।