Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਸਬਸਿਡੀ ਲੈਣ ਲਈ ਜਲਦੀ ਵੈਰੀਫਿਕੇਸ਼ਨ ਕਰਵਾਉਣ ਕਿਸਾਨ- ਗੁਰਮੀਤ ਸਿੰਘ ਖੁੱਡੀਆਂ

ਸਬਸਿਡੀ ਲੈਣ ਲਈ ਜਲਦੀ ਵੈਰੀਫਿਕੇਸ਼ਨ ਕਰਵਾਉਣ ਕਿਸਾਨ- ਗੁਰਮੀਤ ਸਿੰਘ ਖੁੱਡੀਆਂ

 

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜਿੱਥੇ ਪੰਜਾਬ ਦੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਉਪਰਾਲੇ ਕਰ ਰਹੀ ਹੈ ਤਾਂ ਉੱਥੇ ਹੀ ਪੰਜਾਬ ਸਰਕਾਰ ਕਿਸਾਨਾਂ ਦੇ ਅਧੂਰੇ ਪਏ ਕੰਮਾਂ ਨੂੰ ਪੂਰਾ ਕਰਨ ਲਈ ਵੀ ਵਚਨਬੱਧ ਹੈ। ਇਸ ਲਈ ਪੰਜਾਬ ਸਰਕਾਰ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨ ਦਾ ਫੈਸਲਾ ਕੀਤਾ ਹੈ, ਜੋ ਕਿ ਪਿਛਲੇ ਸੀਜ਼ਨ ਤੋਂ ਲੰਬਿਤ ਪਈ ਹੈ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਤੋਂ ਲਗਪਗ 5034 ਸੀ.ਆਰ.ਐਮ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਪੈਂਡਿੰਗ ਪਈ ਹੈ, ਜਿਸ ਕਾਰਨ ਲਾਭਪਾਤਰੀ ਕਿਸਾਨਾਂ ਨੂੰ ਲਗਭਗ 58 ਕਰੋੜ ਰੁਪਏ ਦੀ ਸਬਸਿਡੀ ਨਹੀਂ ਵੰਡੀ ਜਾ ਸਕੀ। ਦਰਅਸਲ ਇਸ ਯੋਜਨਾ ਅਧੀਨ ਲਾਭਪਾਤਰੀ ਕਿਸਾਨਾਂ, ਕਿਸਾਨ ਸਮੂਹਾਂ, ਪੰਚਾਇਤਾਂ, ਸਹਿਕਾਰੀ ਸਭਾਵਾਂ ਦੀਆਂ ਮਸ਼ੀਨਾਂ ਦੀ ਵੈਰੀਫਿਕੇਸ਼ਨ ਪੈਂਡਿੰਗ ਪਈ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਬਸਿਡੀ ਦਾ ਲਾਭ ਲੈਣ ਲਈ ਸਬੰਧਤ ਜ਼ਿਲ੍ਹਾ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਨ ਅਤੇ ਨਿਰਧਾਰਿਤ ਸਮੇਂ ਤੇ ਸਥਾਨ ‘ਤੇ ਆਪਣੀਆਂ ਮਸ਼ੀਨਾਂ ਨੂੰ ਲਿਜਾ ਕੇ ਜਲਦ ਤੋਂ ਜਲਦ ਵੈਰੀਫਿਕੇਸ਼ਨ ਕਰਵਾ ਲੈਣ।

ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਪਿਛਲੇ ਪੰਜ ਸਾਲਾਂ ਤੋਂ ਸੂਬੇ ਵਿੱਚ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸੀ.ਆਰ.ਐਮ. ਸਕੀਮ ਲਾਗੂ ਕਰ ਰਹੀ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਕੁੱਝ ਕਿਸਾਨ ਨਿੱਜੀ ਕਾਰਨਾਂ ਕਰਕੇ 01 ਨਵੰਬਰ ਤੇ 08 ਦਸੰਬਰ, 2023 ਅਤੇ ਬਾਅਦ ਵਿੱਚ 18 ਮਾਰਚ, 2024 ਨੂੰ ਆਪਣੀਆਂ ਮਸ਼ੀਨਾਂ ਦੀ ਵੈਰੀਫਿਕੇਸ਼ਨ ਨਹੀਂ ਕਰਵਾ ਸਕੇ, ਜਿਸ ਕਾਰਨ ਇਨ੍ਹਾਂ ਕਿਸਾਨਾਂ ਨੂੰ ਆਪਣੀਆਂ ਮਸ਼ੀਨਾਂ ਦੀ ਵੈਰੀਫਿਕੇਸ਼ਨ ਕਰਵਾਉਣ ਲਈ ਦੁਬਾਰਾ ਸਮਾਂ ਦਿੱਤਾ ਗਿਆ ਹੈ।