Become a member

Get the best offers and updates relating to Liberty Case News.

― Advertisement ―

spot_img
spot_img
HomeBig Newsਜਲੰਧਰ 'ਚ ਪੁਲਿਸ ਤੇ ਮੁਲਜ਼ਮ ਵਿਚਾਲੇ ਮੁਕਾਬਲਾ, ਫਾਇਰਿੰਗ ਦੇ ਦੋਸ਼ੀ ਦੀ ਲੱਤ...

ਜਲੰਧਰ ‘ਚ ਪੁਲਿਸ ਤੇ ਮੁਲਜ਼ਮ ਵਿਚਾਲੇ ਮੁਕਾਬਲਾ, ਫਾਇਰਿੰਗ ਦੇ ਦੋਸ਼ੀ ਦੀ ਲੱਤ ‘ਚ ਲੱਗੀ ਗੋਲੀ

ਜਲੰਧਰ ਦੇ ਗੜ੍ਹਾ ਰੋਡ ਫਾਇਰਿੰਗ ਮਾਮਲੇ ਵਿੱਚ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਮੁਲਜ਼ਮ ਨੂੰ ਕਾਬੂ ਕਰ ਲਿਆ। ਦੇਰ ਰਾਤ ਕਰੀਬ ਡੇਢ ਵਜੇ ਹੋਈ ਕਾਰਵਾਈ ਦੌਰਾਨ ਸ਼ਿਆਮ ਲਾਲ ਨਾਮਕ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਦਾਖ਼ਲ ਕਰਵਾਇਆ ਗਿਆ। ਪੁਲਿਸ ਅਨੁਸਾਰ ਉਸ ਦੀ ਹਾਲਤ ਖਤਰੇ ਤੋਂ ਬਾਹਰ ਹੈ।

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੜ੍ਹਾ ਰੋਡ ਫਾਇਰਿੰਗ ਮਾਮਲੇ ਦਾ ਦੋਸ਼ੀ ਜਲੰਧਰ ਕੈਂਟ ਦੇ ਜਮਸ਼ੇਰ ਖ਼ਾਸ ਇਲਾਕੇ ਵਿੱਚ ਮੌਜੂਦ ਹੈ। ਜਦੋਂ ਪੁਲਿਸ ਟੀਮ ਉਸ ਨੂੰ ਕਾਬੂ ਕਰਨ ਪਹੁੰਚੀ ਅਤੇ ਸਰੰਡਰ ਕਰਨ ਲਈ ਕਿਹਾ, ਤਾਂ ਮੁਲਜ਼ਮ ਨੇ ਕਥਿਤ ਤੌਰ ‘ਤੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਗੋਲੀ ਚਲਾਈ, ਜਿਸ ਨਾਲ ਮੁਲਜ਼ਮ ਜ਼ਖ਼ਮੀ ਹੋ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਵਾਰਦਾਤ ਵਿੱਚ ਵਰਤੇ ਹਥਿਆਰ ਦੀ ਬਰਾਮਦਗੀ ਲਈ ਲਿਜਾਇਆ ਗਿਆ ਸੀ। ਇਸ ਦੌਰਾਨ ਉਸ ਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਆਤਮ ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ ਗਈ। ਮਾਮਲੇ ਦੀ ਜਾਂਚ ਜਾਰੀ ਹੈ।