Become a member

Get the best offers and updates relating to Liberty Case News.

― Advertisement ―

spot_img
spot_img
HomeDeshਮਾਨਸਾ ਵਿੱਚ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ, ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼...

ਮਾਨਸਾ ਵਿੱਚ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ, ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬੰਸਲ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ 24 ਜੁਲਾਈ,2026- ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ, ਜਦੋਂ ਸ਼ਿਰੋਮਣੀ ਅਕਾਲੀ ਦਲ (ਬਾਦਲ) ਦੇ ਮਾਨਸਾ ਤੋਂ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬੰਸਲ ਆਪਣੇ ਸਹਿਯੋਗੀਆਂ ਸਮੇਤ ਅਧਿਕਾਰਤ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਨੂੰ ਪਾਰਟੀ ਦਾ ਸਿਰੋਪਾਓ ਪਾ ਕੇ ‘ਆਪ’ ਪਰਿਵਾਰ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਹਨੀਸ਼ ਬੰਸਲ ਸ਼ਿਰੋਮਣੀ ਅਕਾਲੀ ਦਲ ਵਿੱਚ ਲੰਬੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾਉਂਦੇ ਰਹੇ ਹਨ ਅਤੇ ਪਾਰਟੀ ਦੇ ਕਈ ਅਹਿਮ ਤੇ ਜ਼ਿੰਮੇਵਾਰ ਅਹੁਦਿਆਂ ‘ਤੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।

ਇਸ ਮੌਕੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਹਮੇਸ਼ਾ ਤੋਂ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀਆਂ ਰਹੀਆਂ ਹਨ। ਹਨੀਸ਼ ਬੰਸਲ ਵਰਗੇ ਜੁਝਾਰੂ ਯੂਥ ਆਗੂ ਦੇ ਆਉਣ ਨਾਲ ਮਾਨਸਾ ਵਿੱਚ ਪਾਰਟੀ ਦੀ ਤਾਕਤ ਦੁੱਗਣੀ ਹੋਵੇਗੀ। ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।

ਉੱਥੇ ਹੀ, ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਨੀਸ਼ ਬੰਸਲ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ‘ਆਪ’ ਦੀਆਂ ਇਨ੍ਹਾਂ ਨੀਤੀਆਂ ਨੂੰ ਪੂਰੀ ਇਮਾਨਦਾਰੀ ਨਾਲ ਲੋਕਾਂ ਤੱਕ ਪਹੁੰਚਾਉਣਗੇ।