Become a member

Get the best offers and updates relating to Liberty Case News.

― Advertisement ―

spot_img
spot_img
HomeBig Newsਜਲੰਧਰ 'ਚ ਅੱਜ 1,746 ਪੁਲਿਸ ਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ CM ਭਗਵੰਤ...

ਜਲੰਧਰ ‘ਚ ਅੱਜ 1,746 ਪੁਲਿਸ ਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ CM ਭਗਵੰਤ ਮਾਨ, ‘ਮਿਸ਼ਨ ਰੋਜ਼ਗਾਰ’ ਤਹਿਤ ਸਮਾਗਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿੱਚ 1,746 ਪੁਲਿਸ ਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਮੁੱਖ ਮੰਤਰੀ ਦਾ ਇਹ ਪ੍ਰੋਗਰਾਮ ‘ਮਿਸ਼ਨ ਰੋਜ਼ਗਾਰ’ ਤਹਿਤ ਕਰਵਾਇਆ ਜਾ ਰਿਹਾ ਹੈ। ਰਾਜ ਪੱਧਰੀ ਸਮਾਗਮ ਦੌਰਾਨ CM ਪੰਜਾਬ ਪੁਲਿਸ ਵਿੱਚ ਨਵ-ਨਿਯੁਕਤ ਜਵਾਨਾਂ ਨੂੰ ਰਸਮੀ ਤੌਰ ‘ਤੇ ਨਿਯੁਕਤੀ ਪੱਤਰ ਦੇਣਗੇ।

ਮਾਨ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਪੁਲਿਸ ਵਿੱਚ ਹੁਣ ਤੱਕ 13,092 ਨੌਜਵਾਨਾਂ ਦੀ ਭਰਤੀ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 3,298 ਹੋਰ ਅਹੁਦਿਆਂ ‘ਤੇ ਭਰਤੀ ਪ੍ਰਕਿਰਿਆ ਜਾਰੀ ਹੈ।

ਸਰਕਾਰ ਮੁਤਾਬਕ ਪੰਜਾਬ ਪੁਲਿਸ ਦੇ ਜ਼ਿਲ੍ਹਾ ਕੈਡਰ ਵਿੱਚ ਇੰਸਪੈਕਟਰ, ਸਬ-ਇੰਸਪੈਕਟਰ ਅਤੇ ASI ਦੇ 1,600 ਨਵੇਂ ਅਹੁਦਿਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਹੁਣ ਤੱਕ ਸੂਬੇ ਦੇ 70,840 ਨੌਜਵਾਨਾਂ ਨੂੰ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਕਰਤਾਰਪੁਰ ਵਿੱਚ ਲੋਕ ਮਿਲਣੀ ਵੀ ਕਰਨਗੇ CM

ਮੁੱਖ ਮੰਤਰੀ ਦੇ ਜਲੰਧਰ ਦੌਰੇ ਦੌਰਾਨ ਸਬ-ਡਿਵੀਜ਼ਨ ਕਰਤਾਰਪੁਰ ਦੇ ਪਿੰਡ ਕਾਹਲਵਾਂ ਵਿੱਚ ਲੋਕ ਮਿਲਣੀ ਵੀ ਕਰਵਾਈ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਸਥਾਨਕ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।

CM ਦੇ ਦੌਰੇ ਦੇ ਮੱਦੇਨਜ਼ਰ ਜਲੰਧਰ ਦਿਹਾਤੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪ੍ਰੋਗਰਾਮ ਵਾਲੀ ਥਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ।