Friday, January 10, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਰਿਸ਼ਵਤਖੋਰੀ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਪੰਜਾਬ ਸਰਕਾਰ, ਵਿਜੀਲੈਂਸ ਵਿਭਾਗ ਨੇ ਰਿਸ਼ਵਤ...

ਰਿਸ਼ਵਤਖੋਰੀ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਪੰਜਾਬ ਸਰਕਾਰ, ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਂਦਿਆਂ ਏਐੱਸਆਈ ਨੂੰ ਕੀਤਾ ਕਾਬੂ

 

ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤੇ ਸੂਬੇ ਦਾ ਵਿਜੀਲੈਂਸ ਵਿਭਾਗ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਲਗਾਤਾਰ ਕੰਮ ਕਰ ਰਿਹਾ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਸੰਗਰੂਰ ’ਚ ਤੈਨਾਤ ਇੱਕ ਏਐੱਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਹੈ। ਵਿਭਾਗ ਵੱਲੋਂ ਇਹ ਕਾਰਵਾਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਵਿਜੀਲੈਂਸ ਵਿਭਾਗ ਦੇ ਬੁਲਾਰੇ ਵੱਲੋਂ ਦਿੱਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਪਿੰਡ ਰਾਜੋਮਾਜਰਾ, ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਥਾਣਾ ਧੂਰੀ ਸਦਰ ’ਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਸ ਦੇ ਸਹੁਰੇ ਅਤੇ ਸਾਲੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਏ.ਐਸ.ਆਈ. ਨੇ ਉਸ ਦੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਇਸ ਪੁਲਿਸ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਡੇਢ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ, ਪਰ ਸੌਦਾ 1,10,000 ਰੁਪਏ ਵਿੱਚ ਤੈਅ ਹੋਇਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਸ਼ਿਕਾਇਤ ਤੋਂ ਬਾਅਦ ਉਕਤ ਮਾਮਲੇ ਦੀ ਮੁੱਢਲੀ ਜਾਂਚ ਕੀਤੀ ਗਈ ਕਿ ਤਾਂ ਸ਼ਿਕਾਇਤ ਸਹੀ ਪਾਈ ਗਈ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐੱਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਫਿਲਹਾਲ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।