ਪੰਜਾਬ ਵਿੱਚ ਵੋਟਰ ਸੂਚੀ ਨੂੰ ਲੈ ਕੇ ਉੱਠੇ ਸਵਾਲਾਂ ’ਤੇ ਮੁੱਖ ਚੋਣ ਦਫ਼ਤਰ ਨੇ ਸਥਿਤੀ ਸਪੱਸ਼ਟ ਕੀਤੀ ਹੈ। ਦਫ਼ਤਰ ਦੇ ਸੂਤਰਾਂ ਮੁਤਾਬਕ, 13 ਅਗਸਤ ਨੂੰ ਪ੍ਰਕਾਸ਼ਿਤ ਕੀਤੀ ਗਈ ਵੋਟਰ ਸੂਚੀ ਸਿਰਫ਼ ਡਰਾਫਟ ਸੂਚੀ ਸੀ, ਨਾ ਕਿ ਅੰਤਿਮ ਵੋਟਰ ਸੂਚੀ।
ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਰ ਲਈ ਗਈ ਹੈ। ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਲੋੜੀਂਦੀਆਂ ਐਂਟਰੀਆਂ ਅਤੇ ਸੋਧਾਂ ਨੂੰ 12 ਅਕਤੂਬਰ ਨੂੰ ਪ੍ਰਕਾਸ਼ਿਤ ਹੋਣ ਵਾਲੀ ਪੰਜਾਬ ਦੀ ਅੰਤਿਮ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾਵੇਗਾ।

