Become a member

Get the best offers and updates relating to Liberty Case News.

― Advertisement ―

spot_img
spot_img
HomeBig Newsਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: ਅੰਮ੍ਰਿਤਸਰ ਵਿੱਚ 17 ਕਿਲੋ...

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: ਅੰਮ੍ਰਿਤਸਰ ਵਿੱਚ 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਪੁਲਿਸ ਦੀ ਸਖ਼ਤੀ ਵਧਣ ਨਾਲ ਮਹਿਜ਼ ਚਾਰ ਦਿਨਾਂ ਵਿੱਚ 54 ਕਿਲੋ ਹੈਰੋਇਨ ਬਰਾਮਦ ਕੀਤੀ*

* ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ*

ਚੰਡੀਗੜ੍ਹ/ਅੰਮ੍ਰਿਤਸਰ, 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਹਿਜ਼ ਚਾਰ ਦਿਨਾਂ ਵਿੱਚ ਤੀਜੀ ਵੱਡੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਹੋਰ ਮਾਡਿਊਲ ਦੇ ਤਿੰਨ ਮੁੱਖ ਕਾਰਕੁਨਾਂ ਨੂੰ 17 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਿੰਸ, ਮਲਕੀਤ ਸਿੰਘ ਅਤੇ ਰਾਜਿੰਦਰ ਸਿੰਘ, ਤਿੰਨੋਂ ਵਾਸੀ ਕੋਟ ਮੀਤ ਸਿੰਘ, ਖਾਲਸਾ ਨਗਰ ਪਲਾਟ, ਅੰਮ੍ਰਿਤਸਰ , ਵਜੋਂ ਹੋਈ ਹੈ । 17 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਨਸ਼ੀਲੇ ਪਦਾਰਥਾਂ ਨੂੰ ਲਿਆਉਣ-ਲਿਜਾਣ ਲਈ ਵਰਤੀ ਜਾ ਰਹੀ ਸਿਲਵਰ ਮਾਰੂਤੀ ਸਵਿਫਟ ਕਾਰ (ਐਚਆਰ 30-ਐਨ-2780) ਨੂੰ ਵੀ ਜ਼ਬਤ ਕੀਤਾ ਹੈ।

ਇਸ ਤਾਜ਼ਾ ਬਰਾਮਦਗੀ ਨਾਲ, ਸੀ.ਆਈ. ਅੰਮ੍ਰਿਤਸਰ ਨੇ ਮਹਿਜ਼ ਚਾਰ ਦਿਨਾਂ ਵਿੱਚ ਕੁੱਲ 54 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਿਸ ਨੇ 27 ਕਿਲੋ ਅਤੇ 10 ਕਿਲੋ ਹੈਰੋਇਨ ਦੀਆਂ ਖੇਪਾਂ ਬਰਾਮਦ ਕੀਤੀਆਂ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ’ਤੇ ਸਰਹੱਦ ਪਾਰਲੇ ਤਸਕਰਾਂ ਨਾਲ ਮਿਲ ਕੇ ਕੰਮ ਕਰ ਰਹੇ ਸਨ ਅਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ।

ਆਪ੍ਰੇਸ਼ਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ,ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪੁਖਤਾ ਇਤਲਾਹ ਮਿਲੀ ਸੀ ਕਿ ਸਰਹੱਦ ਪਾਰ ਦੇ ਨਸ਼ਾ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੇ ਡਰੋਨ ਰਾਹੀਂ ਸੁੱਟੀ ਗਈ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਨ੍ਹਾਂ ਵੱਲੋਂ ਅੰਮ੍ਰਿਤਸਰ-ਤਰਨਤਾਰਨ ਰੋਡ ’ਤੇ ਫਲਾਈਓਵਰ ਦੇ ਹੇਠਾਂ ਨਸ਼ੀਲੇ ਪਦਾਰਥਾਂ ਦੀ ਵੱਡੀ ਡੀਲ ਕਰਨ ਦੀ ਸੰਭਾਵਨਾ ਹੈ।

ਇਤਲਾਹ ’ਤੇ ਫੌਰੀ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਨਾਕਾ ਲਗਾਇਆ ਅਤੇ ਫਲਾਈਓਵਰ ਨੇੜਲੇ ਪਾਰਕ ਕੋਲ ਮੁਲਜ਼ਮਾਂ ਦੀ ਸਵਿਫਟ ਕਾਰ ਨੂੰ ਰੋਕਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਦੋਸ਼ੀਆਂ ਕੋਲੋਂ 17 ਕਿਲੋ ਹੈਰੋਇਨ ਬਰਾਮਦ ਕੀਤੀ ਗਈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਇਸ ਕੇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰਲੇ ਨਸ਼ਾ ਤਸਕਰੀ ਨੈੱਟਵਰਕ ਨੂੰ ਬੇਅਸਰ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 60, ਮਿਤੀ 19-09-2026 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

*ਡੱਬੀ: ਤੀਜੀ ਵੱਡੀ ਬਰਾਮਦਗੀ*

– 16 ਸਤੰਬਰ, 2026:  27 ਕਿਲੋ ਹੈਰੋਇਨ ਅਤੇ ਇੱਕ ਵਿਦੇਸ਼ੀ ਆਧੁਨਿਕ .30 ਬੋਰ ਪੀਐਕਸ5 ਪਿਸਤੌਲ ਅਤੇ ਤਿੰਨ ਕਾਰਤੂਸਾਂ ਨਾਲ ਚਾਰ ਵਿਅਕਤੀ ਕਾਬੂ

– 18 ਸਤੰਬਰ, 2026:  10 ਕਿਲੋ ਹੈਰੋਇਨ ਨਾਲ ਇੱਕ ਵਿਅਕਤੀ ਕਾਬੂ

– 19 ਸਤੰਬਰ, 2026: 17 ਕਿਲੋ ਹੈਰੋਇਨ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ